ETV Bharat / sukhibhava

Basil Decoction Benefits: ਸਰਦੀਆਂ ਦੇ ਮੌਸਮ 'ਚ ਤੁਲਸੀ ਦਾ ਕਾੜ੍ਹਾ ਬਣਾ ਕੇ ਪੀਣਾ ਸਿਹਤ ਲਈ ਹੋ ਸਕਦੈ ਫਾਇਦੇਮੰਦ, ਇੱਥੇ ਸਿੱਖੋ ਬਣਾਉਣ ਦਾ ਤਰੀਕਾ

author img

By ETV Bharat Health Team

Published : Dec 21, 2023, 3:48 PM IST

Basil decoction: ਸਰਦੀਆਂ ਦੇ ਮੌਸਮ ਸ਼ੁਰੂ ਹੋ ਚੁੱਕੇ ਹਨ। ਇਸ ਮੌਸਮ 'ਚ ਲੋਕ ਕਈ ਸਿਹਤ ਸਮੱਸਿਆਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਲਈ ਤੁਸੀਂ ਤੁਲਸੀ ਦੇ ਕਾੜ੍ਹੇ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਸ ਨਾਲ ਕਈ ਬਿਮਾਰੀਆਂ ਤੋਂ ਰਾਹਤ ਪਾਈ ਜਾ ਸਕਦੀ ਹੈ।

Basil Decoction Benefits
Basil Decoction Benefits

ਹੈਦਰਾਬਾਦ: ਸਰਦੀਆਂ ਦੇ ਮੌਸਮ ਸ਼ੁਰੂ ਹੁੰਦੇ ਹੀ ਲੋਕ ਕਈ ਸਿਹਤ ਸਮੱਸਿਆਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਮੌਸਮ 'ਚ ਸਿਹਤਮੰਦ ਰਹਿਣ ਲਈ ਆਪਣੀ ਖੁਰਾਕ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਸਰਦੀਆਂ 'ਚ ਇਮਿਊਨਟੀ ਕੰਮਜ਼ੋਰ ਹੋ ਜਾਂਦੀ ਹੈ, ਜਿਸ ਕਰਕੇ ਕਈ ਬਿਮਾਰੀਆਂ ਦਾ ਖਤਰਾ ਵਧ ਜਾਂਦਾ ਹੈ। ਇਸ ਲਈ ਤੁਸੀਂ ਤੁਲਸੀ ਦੇ ਕਾੜ੍ਹੇ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਸ ਨਾਲ ਕਈ ਸਮੱਸਿਆਵਾਂ ਤੋਂ ਰਾਹਤ ਮਿਲ ਸਕਦੀ ਹੈ। ਤੁਲਸੀ ਦੇ ਕਾੜ੍ਹੇ ਨੂੰ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸਨੂੰ ਤੁਲਸੀ ਦੇ ਪੱਤਿਆ ਦਾ ਇਸਤੇਮਾਲ ਕਰਕੇ ਬਣਾਇਆ ਜਾਂਦਾ ਹੈ।

ਤੁਲਸੀ ਦਾ ਕਾੜ੍ਹਾ ਬਣਾਉਣ ਲਈ ਸਮੱਗਰੀ: ਤੁਲਸੀ ਦਾ ਕਾੜ੍ਹਾ ਬਣਾਉਣ ਲਈ 1/2 ਚਮਚ ਕਾਲੀ ਮਿਰਚ, 1 ਗੁੜ, ਅਦਰਕ, 6-7 ਤੁਲਸੀ ਦੇ ਪੱਤੇ ਅਤੇ 2 ਕੱਪ ਪਾਣੀ ਦੀ ਲੋੜ ਹੁੰਦੀ ਹੈ।

ਤੁਲਸੀ ਦਾ ਕਾੜ੍ਹਾ ਬਣਾਉਣ ਦਾ ਤਰੀਕਾ: ਤੁਲਸੀ ਦਾ ਕਾੜ੍ਹਾ ਬਣਾਉਣ ਲਈ ਸਭ ਤੋਂ ਪਹਿਲਾ ਕਾਲੀ ਮਿਰਚ, ਅਦਰਕ ਅਤੇ ਤੁਲਸੀ ਦੇ ਪੱਤਿਆ ਨੂੰ ਕੁੱਟ ਲਓ। ਫਿਰ ਇੱਕ ਭਾਂਡੇ 'ਚ ਪਾਣੀ ਪਾਓ ਅਤੇ ਉਸ 'ਚ ਕੁੱਟੀ ਹੋਈ ਸਾਰੀ ਸਮੱਗਰੀ ਅਤੇ ਗੁੜ ਪਾ ਕੇ ਚੰਗੀ ਤਰ੍ਹਾਂ ਗਰਮ ਕਰ ਲਓ। ਹੁਣ ਇਸ ਮਿਸ਼ਰਨ ਨੂੰ ਹੌਲੀ ਗੈਸ 'ਤੇ 10-15 ਮਿੰਟ ਤੱਕ ਰੱਖ ਕੇ ਉਬਾਲ ਲਓ ਅਤੇ ਫਿਰ ਇਸਨੂੰ ਛਾਨ ਕੇ ਗਰਮ-ਗਰਮ ਪੀ ਲਓ।

ਤੁਲਸੀ ਦਾ ਕਾੜ੍ਹਾ ਪੀਣ ਦੇ ਫਾਇਦੇ:

ਇਮਿਊਨਟੀ ਮਜ਼ਬੂਤ ਹੁੰਦੀ: ਤੁਲਸੀ ਦੀਆਂ ਪੱਤੀਆਂ ਐਂਟੀਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦੀਆਂ ਹਨ। ਇਸ ਨਾਲ ਇਮਿਊਨਟੀ ਵਧਾਉਣ 'ਚ ਮਦਦ ਮਿਲਦੀ ਹੈ ਅਤੇ ਤੁਸੀਂ ਕਈ ਬਿਮਾਰੀਆਂ ਨਾਲ ਲੜ ਸਕਦੇ ਹੋ।

ਸਰਦੀ ਅਤੇ ਖੰਘ ਤੋਂ ਰਾਹਤ: ਤੁਲਸੀ, ਅਦਰਕ ਅਤੇ ਕਾਲੀ ਮਿਰਚ ਤੋਂ ਬਣੇ ਇਸ ਕਾੜ੍ਹੇ ਨੂੰ ਪੀਣ ਨਾਲ ਸਰਦੀ ਅਤੇ ਖੰਘ ਤੋਂ ਆਰਾਮ ਮਿਲਦਾ ਹੈ। ਇਨ੍ਹਾਂ 'ਚ ਸਾੜ-ਵਿਰੋਧੀ ਗੁਣ ਪਾਏ ਜਾਂਦੇ ਹਨ, ਜਿਸ ਨਾਲ ਕਈ ਬਿਮਾਰੀਆਂ ਤੋਂ ਰਾਹਤ ਪਾਉਣ 'ਚ ਮਦਦ ਮਿਲਦੀ ਹੈ।

ਜੋੜਾਂ ਅਤੇ ਮਾਸਪੇਸ਼ੀਆਂ ਦੀ ਸਮੱਸਿਆ ਤੋਂ ਛੁਟਕਾਰਾ: ਰੋਜ਼ਾਨਾ ਤੁਲਸੀ ਦਾ ਕਾੜ੍ਹਾ ਪੀਣ ਨਾਲ ਸਰੀਰ 'ਚ ਸੋਜ ਨੂੰ ਘਟ ਕਰਨ, ਜੋੜਾਂ ਅਤੇ ਮਾਸਪੇਸ਼ੀਆਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਮਿਲਦੀ ਹੈ।

ਪਾਚਨ 'ਚ ਸੁਧਾਰ: ਅਦਰਕ ਪਾਚਨ ਲਈ ਫਾਇਦੇਮੰਦ ਹੁੰਦਾ ਹੈ। ਇਸ ਨਾਲ ਪਾਚਨ ਤੰਤਰ ਨੂੰ ਸੁਧਾਰਨ 'ਚ ਮਦਦ ਮਿਲਦੀ ਹੈ। ਇਸ ਲਈ ਭੋਜਨ ਤੋਂ ਬਾਅਦ ਤੁਲਸੀ ਦਾ ਕਾੜ੍ਹਾ ਪੀਣਾ ਫਾਇਦੇਮੰਦ ਹੋ ਸਕਦਾ ਹੈ।

ਤਣਾਅ ਘਟ ਕਰਨ 'ਚ ਮਦਦਗਾਰ: ਤੁਲਸੀ ਦਾ ਕਾੜ੍ਹਾ ਪੀਣ ਨਾਲ ਤਣਾਅ ਨੂੰ ਘਟ ਕਰਨ 'ਚ ਮਦਦ ਮਿਲਦੀ ਹੈ। ਇਸ ਲਈ ਤੁਸੀਂ ਆਪਣੀ ਖੁਰਾਕ 'ਚ ਕਾੜ੍ਹੇ ਨੂੰ ਸ਼ਾਮਲ ਕਰ ਸਕਦੇ ਹੋ। ਇਸ ਨਾਲ ਤਣਾਅ ਅਤੇ ਮਾਨਸਿਕ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ 'ਚ ਮਦਦ ਮਿਲਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.