"ਪੰਜਾਬ 'ਚ ਗਰਾਊਂਡ ਬਣਾਵਾਂਗੇ, ਸਟੇਡੀਅਮ ਨਹੀਂ" ਸੁਣੋ ਕਿਉਂ ਕਹੀ ਮੰਤਰੀ ਨੇ ਇਹ ਗੱਲ ?
Published on: Aug 2, 2022, 9:14 PM IST |
Updated on: Aug 9, 2022, 3:23 PM IST
Updated on: Aug 9, 2022, 3:23 PM IST

ਬਠਿੰਡਾ: ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨਾ ਪਵੇਗਾ। ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਬਠਿੰਡਾ ਪੁੱਜੇ। ਜਿੱਥੇ ਉਨ੍ਹਾਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨਾ ਹੈ। ਜਿਸ ਕਾਰਨ ਨੌਜਵਾਨਾਂ ਨੂੰ ਖੇਡਾਂ ਵੱਲ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾ ਰਿਹਾ ਹੈ, ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਸਟੇਡੀਅਮਾਂ ਨੂੰ ਹੋਰ ਵਧੀਆ ਬਣਾਇਆ ਜਾਵੇਗਾ। ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਖੇਡਾਂ ਲਈ ਕੁਝ ਨਹੀਂ ਕੀਤਾ ਗਿਆ, ਜਿਸ ਵਿੱਚ ਖਿਡਾਰੀ ਵੀ ਪੂਰੀ ਤਰ੍ਹਾਂ ਨਾਲ ਨਹੀਂ ਖੇਡ ਸਕਦੇ। ਖਿਡਾਰੀਆਂ ਲਈ ਪੰਜਾਬ ਸਰਕਾਰ ਵੱਲੋਂ ਚੰਗੀ ਨੀਤੀ ਤਿਆਰ ਕੀਤੀ ਜਾਵੇਗੀ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਖਿਡਾਰੀ ਵੀ ਦੇਸ਼ ਦਾ ਨਾਮ ਰੌਸ਼ਨ ਕਰਨਗੇ।
Loading...