ਹਰਜੋਤ ਕਮਲ ਨੇ ਕਿਹਾ ਕਾਨੂੰਨ ਵਿਵਸਥਾ ਦਾ ਨਿਕਲਿਆ ਜਨਾਜ਼ਾ
Published on: Nov 30, 2022, 7:45 PM IST

ਮੋਗਾ ਤੋ ਸਾਬਕਾ ਵਿਧਾਇਕ ਅਤੇ ਭਾਜਪਾ ਆਗੂ ਡਾਕਟਰ ਹਰਜੋਤ ਕਮਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਉਹ ਪੂਰੇ ਹੋਣਾ ਜਾਂ ਨਾ ਹੋਣਾ ਬਾਅਦ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ (Law and order of Punjab) ਦੇ ਜੋ ਹਾਲ ਹਨ ਉਸ ਨੂੰ ਦੇਖਦੇ ਅੱਜ ਹਰ ਪੰਜਾਬ ਵਾਸੀ ਦਹਿਸ਼ਤ ਦੇ ਮਾਹੌਲ ਵਿੱਚ (Punjab residents in an atmosphere of terror) ਜੀਅ ਰਿਹਾ ਹੈ। ਨਾਲ ਹੀ ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁੰਮਰਾਹਕੁੰਨ ਪ੍ਰਚਾਰ ਤੋਂ ਬਾਹਰ ਨਿਕਲ ਕੇ ਅਸਲੀਅਤ ਉੱਤੇ ਝਾਤ ਪਾਉਣੀ ਚਾਹੀਦੀ ਹੈ ਤਾਂ ਜੋ ਸੂਬੇ ਨੂੰ ਮੁੜ ਕਾਲੇ ਦੌਰ ਵੱਲ ਜਾਣ ਤੋਂ ਰੋਕਿਆ ( the state from going to the dark period again) ਜਾ ਸਕੇ।
Loading...