ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਸੂਰੀ ਪਰਿਵਾਰ ਨੂੰ ਮਿਲ ਰਹੀਆਂ ਧਮਕੀਆਂ

By

Published : Nov 12, 2022, 7:03 PM IST

Updated : Feb 3, 2023, 8:32 PM IST

thumbnail

ਅੰਮ੍ਰਿਤਸਰ ਬੀਤੇ ਦਿਨ ਸ਼ਿਵ ਸੈਨਾ ਟਕਸਾਲੀ ਦੇ ਆਗੂ ਸੁਧੀਰ ਸੂਰੀ ਦੇ ਕਤਲ ਤੋ ਬਾਅਦ ਅੱਜ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਅਤੇ ਸ਼ਿਵ ਸੈਨਾ ਆਗੂਆਂ ਵੱਲੋ ਇਕ ਪ੍ਰੈਸ ਕਾਨਫਰੰਸ ਕਰ ਸੂਰੀ ਪਰਿਵਾਰ ਦੀ ਸੁਰਖੀਆਂ ਵਿਚ ਵਾਧਾ ਕਰਨ ਦੀ ਗੱਲ ਕੀਤੀ ਹੈ। ਉਹਨਾ ਦਾ ਕਹਿਣਾ ਹੈ ਕਿ ਸਰਕਾਰ ਵੱਲੋ ਸੁਧੀਰ ਸੂਰੀ ਦੀ ਮੌਤ ਤੋ ਬਾਅਦ ਪਰਿਵਾਰ ਦੀ ਸੁਰੱਖਿਆ ਵਿਚ ਕੋਈ ਵੀ ਵਾਧਾ ਨਹੀ ਕੀਤਾ ਗਿਆ। ਜਿਸਦੇ ਚਲਦੇ ਸੁਧੀਰ ਸੂਰੀ ਦੇ ਪਰਿਵਾਰ ਨੂੰ ਖ਼ਤਰਾ ਹੈ ਅਤੇ ਧਮਕੀਆਂ ਭਰੇ ਫੋਨ ਆ ਰਹੇ ਹਨ। ਇਸ ਸੰਬਧੀ ਗੱਲਬਾਤ ਕਰਦਿਆਂ ਸੁਧੀਰ ਸੂਰੀ ਦੇ ਪਰਿਵਾਰਕ ਮੈਬਰਾਂ ਅਤੇ ਸ਼ਿਵ ਸੈਨਾ ਆਗੂਆਂ ਨੇ ਦੱਸਿਆ ਕਿ ਸੁਧੀਰ ਸੂਰੀ ਦੀ ਮੌਤ ਤੋ ਬਾਅਦ ਵੀ ਉਹਨਾ ਦੇ ਪਰਿਵਾਰਕ ਮੈਬਰਾਂ ਨੂੰ ਜਾਨੋ ਮਾਰਨ ਦੀਆ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਰੋਜ਼ ਫੋਨ ਆ ਰਹੇ ਹਨ ਕਿ ਸੂਰੀ ਪਰਿਵਾਰ ਦਾ ਹਰ ਇਕ ਮੈਬਰ ਉਹਨਾ ਦੇ ਨਿਸ਼ਾਨੇ ਉਤੇ ਹੈ ਦੂਜੇ ਪਾਸੇ ਸੁਧੀਰ ਸੂਰੀ ਦੇ ਕਾਤਲ ਸੰਦੀਪ ਸਿੰਘ ਸੰਨੀ ਦੇ ਪਰਿਵਾਰਕ ਮੈਂਬਰਾਂ ਨੂੰ ਸਿੱਖ ਜਥੇਬੰਦੀਆਂ ਵੱਲੋ ਸਨਮਾਨਿਤ ਕਰ ਯੂਥ ਨੂੰ ਉਕਸਾਉਣ ਦਾ ਕੰਮ ਕੀਤਾ ਜਾ ਰਿਹਾ ਹੈ। Suri family receiving threats after Sudhir Suris murder

Last Updated : Feb 3, 2023, 8:32 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.