ਹੋਲੇ ਮਹੱਲੇ ਲਈ ਜਾ ਰਹੇ ਸ਼ਰਧਾਲੂ ਹੋਏ ਹਾਦਸੇ ਦਾ ਸ਼ਿਕਾਰ, 9 ਜ਼ਖਮੀ
ਲੁਧਿਆਣਾ: ਖੰਨਾ ’ਚ ਤਰਨਤਾਰਨ ਤੋਂ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਸ਼ਰਧਾਲੂਆਂ ਨਾਲ ਭਿਆਨਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਮੁਤਾਬਿਕ ਸ਼ਰਧਾਲੂਆਂ ਦੇ ਨਾਲ ਭਰੀ ਟਰੈਕਟਰ ਟਰਾਲੀ ਖੰਨਾ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਕਾਰਨ ਇਸ ਹਾਦਸੇ ’ਚ 9 ਸ਼ਰਧਾਲੂ ਜ਼ਖਮੀ ਹੋ ਗਏ ਜਿਨ੍ਹਾਂ ’ਚ ਇੱਕ ਦੀ ਹਾਲਤ ਗੰਭੀਰ ਹੋਣ ਕਾਰਨ ਰੈਫਰ ਕਰ ਦਿੱਤਾ ਗਿਆ। ਬਾਕੀ ਜ਼ਖਮੀਆਂ ਨੂੰ ਖੰਨਾ ਦੇ ਸਿਵਲ ਹਸਪਤਾਲ ਚ ਦਾਖਲ ਕਰਵਾਇਆ ਗਿਆ। ਇਸ ਦੌਰਾਨ ਸ਼ਰਧਾਲੂਆਂ ਨੇ ਦੱਸਿਆ ਕਿ ਉਹ ਤਰਨਤਾਰਨ ਤੋਂ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਸੀ ਕਿ ਰਸਤੇ ਚ ਉਨ੍ਹਾਂ ਦੇ ਨਾਲ ਇਹ ਹਾਦਸਾ ਵਾਪਰਿਆ। ਟਰਾਲੀ ਚ ਔਰਤਾਂ ਅਤੇ ਬੱਚੇ ਵੀ ਸਵਾਰ ਸੀ। ਰਫਤਾਰ ਘੱਟ ਹੋਣ ਕਾਰਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ।
Last Updated : Feb 3, 2023, 8:19 PM IST