ਆਪ ਦੀ ਇਤਿਹਾਸਿਕ ਜਿੱਤ ਨੂੰ ਲੈ ਕੇ ਆਪ ਆਗੂ ਨੇ ਪੰਜਾਬੀਆਂ ਨੂੰ ਕਹੀਆਂ ਇਹ ਵੱਡੀਆਂ ਗੱਲਾਂ

By

Published : Mar 12, 2022, 4:05 PM IST

Updated : Feb 3, 2023, 8:19 PM IST

thumbnail

ਹੁਸ਼ਿਆਰਪੁਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਵਿੱਚ ਆਪ ਨੂੰ ਵੱਡੇ ਬਹੁਮਤ ਨਾਲ ਜਿੱਤ ਪ੍ਰਾਪਤ ਹੋਈ ਹੈ। ਜਿੱਤ ਪ੍ਰਾਪਤ ਹੋਣ ਤੋਂ ਬਾਅਦ ਆਪ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਆਪ ਆਗੂਆਂ ਵੱਲੋਂ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਅਤੇ ਭਰੋਸਾ ਦਿਵਾਇਆ ਜਾ ਰਿਹਾ ਹੈ ਕਿ ਲੋਕਾਂ ਦੀਆਂ ਉਮੀਦਾਂ ਉੱਪਰ ਖਰਾ ਉਤਰਨ ਦਾ ਪੂਰਾ ਯਤਨ ਕਰਨਗੇ। ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਦੋਆਬਾ ਇੰਚਾਰਜ ਹਰਮਿੰਦਰ ਸਿੰਘ ਬਖਸ਼ੀ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਇਤਿਹਾਸਕ ਜਿੱਤ ’ਤੇ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜੋ ਫਤਵਾ ਆਮ ਆਦਮੀ ਪਾਰਟੀ ਨੂੰ ਇਸ ਵਾਰ ਚੋਣਾਂ ਵਿੱਚ ਦਿੱਤਾ ਹੈ ਉਸਦੇ ਲਈ ਆਮ ਆਦਮੀ ਪਾਰਟੀ ਸਦਾ ਪੰਜਾਬੀਆਂ ਦੀ ਰਿਣੀ ਰਹੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੇ ਸੀਐਮ ਬਣਦੀ ਸਾਰ ਹੀ ਪੰਜਾਬ ਦੇ ਵਿੱਚ ਬਦਲਾਅ ਦੀ ਤਸਵੀਰ ਨਜ਼ਰ ਆਵੇਗੀ।

Last Updated : Feb 3, 2023, 8:19 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.