2 ਗਿਰੋਹਾਂ ਦੇ 10 ਮੈਂਬਰਾਂ ਨੂੰ ਤੇਜਧਾਰ ਹਥਿਆਰਾਂ ਸਮੇਤ ਕੀਤਾ ਕਾਬੂ

By

Published : Feb 10, 2022, 10:38 AM IST

thumbnail

ਜਲੰਧਰ: ਪੰਜਾਬ ਅੰਦਰ 20 ਫ਼ਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਜਿੱਥੇ ਚੋਣ ਕਮਿਸ਼ਨ ਵੱਲੋਂ ਪੰਜਾਬ ਅੰਦਰ ਚੋਣ ਜਾਬਤਾ ਲਾਗੂ ਕੀਤਾ ਗਿਆ ਹੈ, ਉਥੇ ਹੀ ਚੋਣ ਕਮਿਸ਼ਨ ਨੇ ਪੰਜਾਬ ਅੰਦਰ ਗੁੰਡਾਗਰਦੀ ਨੂੰ ਨੱਥ ਪਾਉਣ ਲਈ ਪੰਜਾਬ ਪੁਲਿਸ ਨੂੰ ਸਖ਼ਤ ਹਿਦਾਇਤਾਂ ਜਾਰੀ ਕੀਤੀਆਂ ਹਨ। ਇਸੇ ਹੀ ਕੜੀ ਦੇ ਤਹਿਤ ਫਗਵਾੜਾ ਸੀ.ਆਈ.ਏ ਸਟਾਫ਼ ਦੀ ਪੁਲਿਸ ਦੇ ਹੱਥ ਉਸ ਸਮੇਂ ਵੱਡੀ ਸਫ਼ਲਤਾ ਲੱਗੀ ਜਦੋਂ ਸੀ.ਆਈ.ਏ ਇੰਚਾਰਜ ਸਬ ਇੰਸਪੈਕਟਰ ਸਿਕੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਮਾਨਾਂਵਾਲੀ ਗੇਟ ‘ਤੇ ਇੱਕ ਸੂਚਨਾ ਆਧਾਰ ‘ਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਬੈਠੇ ਦੋ ਗਿਰੋਹਾਂ ਦੇ 10 ਦੇ ਕਰੀਬ ਮੈਂਬਰਾਂ ਨੂੰ ਭਾਰੀ ਮਾਤਰਾ ਵਿੱਚ ਜਾਨਲੇਵਾ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਸਬ ਇੰਸਪੈਕਟਰ ਸਿਕੰਦਰ ਸਿੰਘ ਨੇ ਦੱਸਿਆ ਉਨ੍ਹਾਂ ਨੂੂੰ ਸੂਚਨਾ ਮਿਲੀ ਕਿ ਡੇਵਿਡ ਅਤੇ ਗੋਰਵ ਬਸਰਾ ਦੀ ਗਿਰੋਹ ਦੇ ਕਈ ਮੈਂਬਰ ਤੇਜਧਾਰ ਹਥਿਆਰਾਂ ਸਮੇਤ ਡੇਵਿਡ ਦੇ ਚੁਬਾਰੇ ‘ਤੇ ਬੈਠ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਹਨ। ਉਨਾਂ ਕਿਹਾ ਕਿ ਜਦੋਂ ਪੁਲਿਸ ਨੇ ਮੌਕੇ ‘ਤੇ ਰੇਡ ਕੀਤੀ ਤਾਂ ਪੁਲਿਸ ਨੇ ਦੋਵਾਂ ਗਿਰੋਹਾਂ ਦੇ 10 ਮੈਂਬਰਾਂ ਨੂੰ ਵੱਡੀ ਮਾਤਰਾ ਵਿੱਚ ਤੇਜਧਾਰ ਹਥਿਆਰਾਂ ਸਮੇਤ ਕਾਬੂ ਕਰ ਲਿਆ ਜਦ ਕਿ 6 ਵਿਅਕਤੀ ਭੱਜਣ ਵਿੱਚ ਕਾਮਯਾਬ ਹੋ ਗਏ। ਪੁਲਿਸ ਵੱਲੋਂ ਫਰਾਰ ਹੋਏ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.