ਬੈਂਸ ਭਰਾਵਾਂ ਨੇ ਕੀਤੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸੇਵਾ
ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਸਿਆਸਤਦਾਨਾਂ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ਼ਿਰਕਤ ਕੀਤੀ। ਇਸ ਮੌਕੇ ਬੈਂਸ ਭਰਾ ਵੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਬੈਂਸ ਭਰਾਵਾਂ ਨੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਵੀ ਨਿਭਾਈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਸਾਨੂੰ ਸਭ ਨੂੰ ਦਸਮ ਪਿਤਾ ਦੀਆਂ ਕੁਰਬਾਨੀਆਂ ਨੂੰ ਭੁੱਲਣਾ ਨਹੀਂ ਚਾਹੀਦਾ।