ਕਿਸਾਨਾਂ ਦੇ ਹੱਕਾਂ ਲਈ ਹਰ ਕਦਮ ਚੁੱਕਣ ਨੂੰ ਤਿਆਰ: ਸੁਖਬੀਰ ਬਾਦਲ
ਮੋਗਾ: ਕੇਂਦਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਕੈਪਟਨ ਸਰਕਾਰ 'ਤੇ ਜੰਮ ਕੇ ਨਿਸ਼ਾਨੇ ਲਾਏ। ਉਨ੍ਹਾਂ ਕੈਪਟਨ ਸਰਕਾਰ 'ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਨੇ ਖੇਤੀ ਕਾਨੂੰਨ ਨੂੰ ਰੱਦ ਕਰਨ ਲਈ ਜੋ ਇੱਕ ਦਿਨ ਦਾ ਇਜਲਾਸ ਬੁਲਾਇਆ ਸੀ ਉਸ ਇਜਲਾਸ 'ਚ ਪਵਾਏ ਮਤੇ ਨੂੰ ਅਜੇ ਤਕ ਕੇਂਦਰ ਤਕ ਨਹੀਂ ਪਹੁੰਚਾਇਆ ਗਿਆ। ਉਨ੍ਹਾਂ ਮੁੱਖ ਮੰਤਰੀ ਕੈਪਟਨ ਨੂੰ ਕਿਸਾਨ ਵਿਰੋਧੀ ਪਾਰਟੀ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਰਿਹਾ ਹੈ ਕਿ ਉਹ ਸ਼ੁਰੂ ਤੋਂ ਹੀ ਕਿਸਾਨਾਂ ਦੇ ਹੱਕ 'ਚ ਕੰਮ ਕਰਦੀ ਆਈ ਹੈ। ਉਨ੍ਹਾਂ ਮੀਡੀਆ ਰਾਹੀਂ ਕਿਸਾਨ ਜੱਥੇਬੰਦੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਅਤੇ ਕਿਸਾਨਾਂ ਦੇ ਹੱਕਾਂ ਲਈ ਕਿਸੇ ਵੀ ਤਰ੍ਹਾਂ ਦਾ ਕਦਮ ਚੁੱਕਣ ਲਈ ਤਿਆਰ ਹਨ।