ਆਮ ਆਦਮੀ ਪਾਰਟੀ ਕਰੇਗੀ ਕੈਪਟਨ ਦੀ ਕੋਠੀ ਦਾ ਘਿਰਾਓ
ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਬਿਜਲੀ ਦਰਾਂ ਦੇ ਵਾਧੇ ਦਾ ਵਿਰੋਧ ਕੀਤਾ ਜਾਵੇਗਾ। ਇਸ ਸਬੰਧੀ 7 ਜਨਵਰੀ ਨੂੰ ਉਹ ਭਗਵੰਤ ਮਾਨ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ। ਕੈਪਟਨ ਸਰਕਾਰ 'ਤੇ ਇਸ ਵੇਲੇ ਵਿਰੋਧੀ ਧਿਰ ਨਿਸ਼ਾਨੇ ਵਿੰਨ ਰਹੀਆਂ ਹਨ ਕਿਉਂਕਿ ਬਾਕੀ ਸੂਬਿਆਂ ਵਿੱਚ ਬਿਜਲੀ ਪੰਜਾਬ ਨਾਲੋਂ ਸਸਤੀ ਹੈ।