ਮੁਕੇਰੀਆਂ 'ਚ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ, ਵਿਰੋਧੀ ਧਿਰਾਂ ਨੇ ਵੀ ਚੁੱਕਿਆ ਮੁੱਦਾ

By ETV Bharat Punjabi Team

Published : Dec 3, 2023, 5:44 PM IST

thumbnail

ਮੁਕੇਰੀਆਂ ਵਿੱਚ ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ ਹੈ। ਪੁਲਿਸ ਨੇ ਕੁਝ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਇਸਨੂੰ ਲੈ ਕੇ ਅੱਜ ਕਾਂਗਰਸੀ ਆਗੂ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਪੰਜਾਬ ਵਿੱਚ ਵੱਧ ਤੋਂ ਵੱਧ ਸੀਟਾਂ ਲੈ ਕੇ ਸੱਤਾ ਵਿੱਚ ਆਈ ਸਰਕਾਰ ਅੱਜ ਲੋਕਾਂ ਨੂੰ ਉਨ੍ਹਾਂ ਦੇ ਹੱਕ ਦੇਣ ਤੋਂ ਅਸਮਰਥ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਡੀ ਸਰਕਾਰ ਸੱਤਾ ਵਿੱਚ ਸੀ ਤਾਂ ਬਹੁਤੇ ਕਿਸਾਨਾਂ ਨੂੰ ਗੰਨੇ ਦਾ ਭਾਅ 50 ਰੁਪਏ ਦਿੱਤਾ ਜਾਂਦਾ ਸੀ ਪਰ ਅੱਜ ਆਮ ਆਦਮੀ ਪਾਰਟੀ ਨੇ ਸਿਰਫ 11 ਰੁਪਏ ਦਿੱਤੇ ਹਨ ਜੋ ਕਿ ਬਹੁਤ ਹੈ। ਸਰਕਾਰ ਨੂੰ ਜਲਦੀ ਹੀ ਕਿਸਾਨਾਂ ਦੇ ਹੱਕ ਵਿੱਚ ਫੈਸਲਾ ਲੈਣਾ ਚਾਹੀਦਾ ਹੈ।

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.