ਚੰਡੀਗੜ੍ਹ ਮੁੱਦੇ ’ਤੇ ਜੋਗਿੰਦਰ ਉਗਰਾਹਾਂ ਦਾ ਕੇਂਦਰ ਸਰਕਾਰ ’ਤੇ ਵੱਡਾ ਬਿਆਨ, ਕਿਹਾ...

By

Published : Mar 30, 2022, 7:56 PM IST

Updated : Feb 3, 2023, 8:21 PM IST

thumbnail

ਬਠਿੰਡਾ: ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਨੂੰ ਲੈ ਕੇ ਲਏ ਗਏ ਫੈਸਲਿਆਂ ਸਬੰਧੀ ਬੋਲਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ (Joginder Singh Ugrahan spoke on the issue of Chandigarh) ਨੇ ਕਿਹਾ ਕਿ ਇਹ ਸਭ ਕੇਂਦਰ ਸਰਕਾਰ ਕਿਸਾਨ ਅੰਦੋਲਨ ਕਾਰਨ ਬਦਲੇ ਦੀ ਭਾਵਨਾ ਕਰਕੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਬੀਬੀਐਮ ਮੁੱਦੇ ਨੂੰ ਲੈ ਕੇ ਪੰਜਾਬ ਦੀ ਹਿੱਸੇਦਾਰੀ ਜੋ ਕੇਂਦਰ ਵੱਲੋਂ ਖਤਮ ਕੀਤੀ ਗਈ ਹੈ ਉਸ ਪਿੱਛੇ ਵੀ ਬਦਲੇ ਦੀ ਭਾਵਨਾ ਨਜ਼ਰ ਆ ਰਹੀ ਭਾਵੇਂ ਸਿਆਸੀ ਮੁੱਦਾ ਹੈ ਪਰ ਕਿਤੇ ਨਾ ਕਿਤੇ ਅਸੀਂ ਵੀ ਇਸ ਮੁੱਦੇ ਨਾਲ ਜੁੜੇ ਹੋਏ ਹਾਂ। ਉਨ੍ਹਾਂ ਕਿਹਾ ਕਿ ਸਿਆਸੀ ਲੋਕਾਂ ਵੱਲੋਂ ਇਸ ਮੁੱਦੇ ਖ਼ਿਲਾਫ਼ ਇਕਜੁੱਟ ਹੋਣਾ ਚਾਹੀਦਾ ਹੈ ਅਤੇ ਫੈਸਲਾ ਲੈਣਾ ਚਾਹੀਦਾ ਹੈ। ਲੰਬੀ ਵਿੱਚ ਹੋਏ ਲਾਠੀਚਾਰਜ ਸਬੰਧੀ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਸਬੰਧਤ ਡੀਐੱਸਪੀ ਅਤੇ ਡਿਪਟੀ ਕਮਿਸ਼ਨਰ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ ਇੱਕ ਅਪ੍ਰੈਲ ਨੂੰ ਸ੍ਰੀ ਮੁਕਤਸਰ ਸਾਹਿਬ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ ਜਾਵੇਗਾ।

Last Updated : Feb 3, 2023, 8:21 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.