ਅੰਮ੍ਰਿਤਸਰ 'ਚ ਲੁੱਟਾਂ-ਖੋਹਾਂ ਦਾ ਵਿਰੋਧ ਕਰਦਿਆਂ ਭਾਜਪਾ ਨੇ ਕੱਢੀ ਰੋਸ ਰੈਲੀ,ਪੰਜਾਬ ਸਰਕਾਰ ਅਤੇ ਸਥਾਨਕ ਵਿਧਾਇਕਾ ਨੂੰ ਲਿਆ ਨਿਸ਼ਾਨਾ 'ਤੇ

By ETV Bharat Punjabi Team

Published : Dec 5, 2023, 7:41 AM IST

thumbnail

ਅੰਮ੍ਰਿਤਸਰ ਦੇ ਹਲਕਾ ਪੂਰਬੀ ਵਿੱਚ ਭਾਜਪਾ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕਾਨੂੰਨ ਵਿਵਸਥਾ ਦੀ ਬੁਰੀ ਹਾਲਤ (Bad state of law and order) ਨੂੰ ਲੈਕੇ ਰੈਲੀ ਕੱਢੀ। ਭਾਜਪਾ ਆਗੂਆਂ ਨੇ ਕਿਹਾ ਕਿ ਸ਼ਹਿਰ ਦੇ ਪੂਰਬੀ ਹਲਕੇ ਵਿੱਚ ਲੁਟੇਰੇ ਚਿੱਟੇ ਦਿਨ ਮਹਿਲਾਵਾਂ ਅਤੇ ਬੱਚਿਆਂ ਸਮੇਤ ਹੋਰ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਹਾਲਾਤ ਹੋਰ ਵੀ ਬੁਰੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਕੋਈ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਪਰ ਦੂਜੇ ਪਾਸੇ ਇਲਾਕੇ ਦੀ ਵਿਧਾਇਕਾ ਜੀਵਨਜੋਤ ਕੌਰ (MLA Jeevanjot Kaur) ਨੂੰ ਵਿਗੜੀ ਕਾਨੂੰਨ ਵਿਵਸਥਾ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹਾਲਾਤਾਂ ਉੱਤੇ ਕਾਬੂ ਨਾ ਪਾਇਆ ਗਿਆ ਤਾਂ ਉਹ ਹੋਰ ਵੀ ਤਿੱਖਾ ਸੰਘਰਸ਼ ਉਲੀਕਣਗੇ।  

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.