ਕਾਂਗਰਸ ਅਤੇ ਪੰਜਾਬ ਦੀ ਮੌਜੂਦਾ 'ਆਪ' ਸਰਕਾਰ 'ਤੇ ਹਰਸਿਮਰਤ ਕੌਰ ਬਾਦਲ ਨੇ ਸਾਧੇ ਨਿਸ਼ਾਨੇ, ਕਿਹਾ...

By ETV Bharat Punjabi Team

Published : Jan 5, 2024, 7:47 AM IST

thumbnail

ਬਠਿੰਡਾ: ਲੋਕ ਸਭਾ ਚੋਣਾਂ ਨੇੜੇ ਹਨ ਅਤੇ ਹਰ ਸਿਆਸੀ ਪਾਰਟੀ ਆਪਣਾ ਪ੍ਰਚਾਰ ਸ਼ੁਰੂ ਕਰ ਚੁੱਕੀ ਹੈ। ਇਸ ਦੇ ਚੱਲਦਿਆਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਵੀ ਆਪਣੇ ਲੋਕ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦੇ ਪਿੰਡ ਮਾਨਵਾਲਾ 'ਚ ਜਿਥੇ ਉਨ੍ਹਾਂ ਲੋਕਾਂ ਨਾਲ ਮੀਟਿੰਗ ਕੀਤੀ ਤਾਂ ਉਥੇ ਹੀ ਕਾਂਗਰਸ ਅਤੇ ਪੰਜਾਬ ਦੀ ਮੌਜੂਦਾ 'ਆਪ' ਸਰਕਾਰ ਨੂੰ ਘੇਰਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਪੰਜ ਸਾਲ ਅਤੇ 'ਆਪ' ਦੇ ਦੋ ਸਾਲਾਂ 'ਚ ਕੋਈ ਵਿਕਾਸ ਨਹੀਂ ਹੋਇਆ, ਜੋ ਅਕਾਲੀ ਦਲ 10 ਸਾਲਾਂ 'ਚ ਕਰ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਤਾਂ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦਾ ਝੂ੍ਠਾ ਲਾਰਾ ਤੱਕ ਲਗਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ 'ਆਪ' ਨੇ ਪੰਜਾਬ ਸਿਰ ਕਰਜ਼ਾ ਹੀ ਚੜਾਇਆ ਹੈ ਤੇ ਦੋਵੇਂ ਪਾਰਟੀਆਂ ਨੇ ਅਕਾਲੀ ਦਲ ਦਾ ਭੰਡੀ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ। ਉਨ੍ਹਾਂ ਕਿਹਾ ਕਿ ਇੰਨ੍ਹਾਂ ਦੇ ਸਮੇਂ 'ਚ ਪੁਲਿਸ ਗੁਰੂ ਘਰ ਦਾਖਲ ਹੋ ਕੇ ਗੋਲੀ ਚਲਾਉਂਦੀ ਹੈ ਤੇ ਕਾਂਗਰਸ ਸਰਕਾਰ ਦੌਰਾਨ ਸ੍ਰੀ ਦਰਬਾਰ ਸਾਹਿਬ ਬੇਅਦਬੀ ਦੀ ਕੋਸ਼ਿਸ਼, ਪਰ ਹੁਣ ਕੋਈ ਕੁਝ ਨਹੀਂ ਬੋਲ ਰਿਹਾ ਤੇ ਨਾ ਹੀ ਕੋਈ ਕਾਰਵਾਈ ਹੋਈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਚਮਕਾਉਣ ਲਈ ਸਰਕਾਰ ਪੰਜਾਬ ਦੇ ਖ਼ਜ਼ਾਨੇ ਨੂੰ ਖਾਲੀ ਕਰਨ ਲੱਗੀ ਹੋਈ ਹੈ। ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ, ਨਸ਼ੇ, ਕਤਲ ਅਤੇ ਹੋਰ ਕਈ ਮੁੱਦਿਆਂ 'ਤੇ ਵੀ ਸਰਕਾਰ ਨੂੰ ਘੇਰਿਆ।

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.