ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸੱਚਖੰਡ ਦਰਬਾਰ ਸਾਹਿਬ ਲੱਗੀਆਂ ਰੌਣਕਾਂ, ਵੀਡੀਓ
![ETV Thumbnail thumbnail](https://etvbharatimages.akamaized.net/etvbharat/prod-images/320-214-16689508-thumbnail-3x2-aaa.jpg)
ਅੰਮ੍ਰਿਤਸਰ: ਸਿੱਖਾਂ ਦੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਅਤੇ ਧੰਨ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪਹੁੰਚੀਆਂ। ਇਸ ਮੌਕੇ ਸੰਗਤਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਜਿਥੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਅੱਜ ਗੁਰਗੱਦੀ ਦਿਵਸ ਹੈ ਅਤੇ ਉਥੇ ਹੀ ਉਨ੍ਹਾਂ ਦੇ ਪਿਤਾ ਜੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਅੱਜ ਜੋਤੀ ਜੋਤ ਦਿਵਸ ਹੈ, ਸੰਗਤਾਂ ਨੇ ਕਿਹਾ ਕਿ ਸਾਨੂੰ ਹਮੇਸ਼ਾ ਹੀ ਗੁਰੂ ਸਾਹਿਬਾਨ ਦੇ ਦਿਖਾਏ ਮਾਰਗ 'ਤੇ ਚੱਲਣ ਦੀ ਜ਼ਰੂਰਤ ਹੈ।
Last Updated : Feb 3, 2023, 8:29 PM IST