Bunty Romana in Faridkot: ਫਰੀਦਕੋਟ ਪਹੁੰਚੇ ਪਰਮਬੰਸ ਸਿੰਘ ਬੰਟੀ ਰੋਮਾਣਾ ਦਾ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਵਰਕਰਾਂ ਨੇ ਕੀਤਾ ਭਰਵਾਂ ਸਵਾਗਤ
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg?imwidth=128)
Published : Nov 7, 2023, 5:44 PM IST
![ETV Thumbnail thumbnail](https://etvbharatimages.akamaized.net/etvbharat/prod-images/07-11-2023/640-480-19966815-970-19966815-1699358321823.jpg)
ਫਰੀਦਕੋਟ: ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪਿਛਲੇ ਦਿਨੀਂ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੇ ਮਾਮਲੇ 'ਚ ਸਾਈਬਰ ਸੈਲ ਵਲੋਂ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਸੀ। ਜਿਸ 'ਚ ਜੇਲ੍ਹ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਬੰਟੀ ਰੋਮਾਣਾ ਪਹਿਲੀ ਵਾਰ ਫਰੀਦਕੋਟ ਪਹੁੰਚੇ, ਜਿਥੇ ਵਰਕਰਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਬੰਟੀ ਰੋਮਾਣਾ ਨੇ ਕਿਹਾ ਕਿ ਉਹ ਸਾਰਿਆਂ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਉਹ ਚੁੱਕਦੇ ਹਨ ਤੇ ਅੱਗੇ ਵੀ ਚੁੱਕਦੇ ਰਹਿਣਗੇ। ਰੋਮਾਣਾ ਨੇ ਕਿਹਾ ਕਿ ਅਦਾਲਤ ਨੇ ਸਰਕਾਰ ਨੂੰ ਉਸ ਦੇ ਝੂਠੇ ਪਰਚੇ ਦਾ ਸ਼ੀਸ਼ਾ ਦਿਖਾਇਆ ਹੈ ਤੇ ਉਹ ਅੱਗੇ ਵੀ ਬੁਲੰਦ ਹੋ ਕੇ ਲੋਕਾਂ ਦੀ ਆਵਾਜ਼ ਨੂੰ ਚੁੱਕਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਰਕਾਰ ਭਾਵੇਂ ਜਿੰਨੇ ਵੀ ਝੂਠੇ ਪਰਚੇ ਪਾ ਕੇ ਸਾਨੂੰ ਦਬਾਉਣ ਦੀ ਕੋਸ਼ਿਸ਼ ਕਰ ਲਵੇ ਪਰ ਉਹ ਡਰਨ ਵਾਲਿਆਂ 'ਚੋਂ ਨਹੀਂ ਹਨ।