ਸ਼੍ਰੋਮਣੀ ਕਮੇਟੀ ਵੱਲੋਂ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਮਦਮਾ ਸਾਹਿਬ ਵਿਖੇ ਨੈਸ਼ਨਲ ਗੱਤਕਾ ਕੱਪ ਆਯੋਜਿਤ

By ETV Bharat Punjabi Team

Published : Jan 19, 2024, 12:51 PM IST

thumbnail

ਬਠਿੰਡਾ : ਦਸਮ ਪਿਤਾ ਸਾਹਿਬ-ਏ-ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਮਦਮਾ ਸਾਹਿਬ ਵਿਖੇ ਨੈਸ਼ਨਲ ਗੱਤਕਾ ਕੱਪ ਆਯੋਜਿਤ ਕੀਤਾ ਗਿਆ। ਜਿਸ ਦੀ ਸ਼ੁਰੂਆਤ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਰਦਾਸ ਕਰਨ ਉਪਰੰਤ ਕੀਤੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਗੱਤਕਾ ਟੀਮਾਂ ਨੇ ਭਾਗ ਲਿਆ ਅਤੇ ਆਪਣੇ-ਆਪਣੇ ਗੱਤਕੇ ਦੇ ਜੌਹਰ ਦਿਖਾਏ। ਜੇਤੂ ਗੱਤਕਾ ਟੀਮਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਗੱਤਕਾ ਕੱਪ ਨੂੰ ਲੈ ਕੇ ਦਰਸ਼ਕਾਂ ਵਿੱਚ ਵੀ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਸੀ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਇਸ ਗੱਤਕਾ ਕੱਪ ਨੂੰ ਦੇਖਣ ਲਈ ਪੁੱਜੀਆਂ ਸਨ। ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੇ ਅਜਿਹੇ ਮੁਕਾਬਲੇ ਕਰਾਉਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਨੌਜਵਾਨ ਪੀੜੀ ਨੂੰ ਸਿੱਖੀ ਨਾਲ ਜੋੜਨ ਅਤੇ ਸਵੈ ਰੱਖਿਆ ਲਈ ਮਾਰਸ਼ਲ ਆਰਟ ਗੱਤਕਾ ਸਿਖਣਾ ਚਾਹੀਦਾ ਹੈ। ਉਥੇ ਹੀ ਇਸ ਮੌਕੇ ਗੱਤਕਾ ਖਿਡਾਰੀਆਂ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਗੁਰੂ ਸਾਹਿਬ ਦੇ ਨਕਸ਼ੇ ਕਦਮਾਂ 'ਤੇ ਚੱਲਣ ਦੀ ਗੱਲ ਕੀਤੀ। 

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.