Stubble Burning : ਅੰਮ੍ਰਿਤਸਰ ਦੇ ਪਿੰਡ ਅਟਾਰੀ 'ਚ ਪਰਾਲੀ ਨੂੰ ਲਾਈ ਅੱਗ, ਕਿਸਾਨਾਂ ਨੇ ਦੱਸੀ ਇਹ ਵਜ੍ਹਾ
Published: Sep 30, 2023, 2:35 PM
ਅੰਮ੍ਰਿਤਸਰ : ਇੱਕ ਪਾਸੇ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਿਆ ਜਾ ਰਿਹਾ ਹੈ ਤਾਂ ਜੋ ਪ੍ਰਦੂਸ਼ਣ ਨਾ ਫੈਲੇ। ਉਥੇ ਹੀ ਅਜੇ ਵੀ ਕਿਸਾਨਾਂ ਵੱਲੋਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਈ ਜਾ ਰਹੀ ਹੈ, ਅਟਾਰੀ ਤੋਂ ਇਸ ਦੀਆਂ ਵੀਡੀਓ ਵੀ ਸਾਹਮਣੇ ਆਈਆਂ ਹਨ। ਕਿਸਾਨਾਂ ਨੇ ਕਿਹਾ ਕਿ "ਸਾਡੇ ਕੋਲ ਕੋਈ ਵਿਕਲਪ ਨਹੀਂ ਹੈ। ਅਸੀਂ ਮਜਬੂਰੀ ਵਿੱਚ ਪਰਾਲੀ ਫੂਕਦੇ ਹਾਂ। ਸਾਡੀ ਮੰਗ ਹੈ ਕਿ ਪਰਾਲੀ ਲਈ 6,000 ਰੁਪਏ ਦਿੱਤੇ ਜਾਣ। ਸਾਨੂੰ ਪਰਾਲੀ ਸਾੜਨ ਵਿੱਚ ਕੋਈ ਦਿਲਚਸਪੀ ਨਹੀਂ, ਇਹ ਇੱਕ ਮਜਬੂਰੀ ਹੈ, ਸਰਕਾਰ ਸਾਡਾ ਹੱਲ ਕਰੇ। ਹਾਲਾਂਕਿ ਪ੍ਰਸ਼ਾਸਨ ਵੱਲੋਂ ਕਿਹਾ ਜਾਂਦਾ ਹੈ ਕਿ ਫਸਲਾਂ ਦੀ ਰਹਿੰਦ-ਖੂੰਹਦ, ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਨ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ, ਪਰ ਬਾਵਜੂਦ ਇਸ ਦੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ।
Loading...