Robber Gang Arrested: ਤਰਨਤਾਰਨ ਪੁਲਿਸ ਨੇ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

By ETV Bharat Punjabi Team

Published : Sep 12, 2023, 8:00 PM IST

thumbnail

ਤਰਨਤਾਰਨ ਪੁਲਿਸ ਨੇ ਪਿੰਡ ਝੰਡੇਰ ਵਿਖੇ ਹਥਿਆਰਾਂ ਦੇ ਜੋਰ ਨਾਲ ਇੱਕ ਲੱਖ 67 ਹਜ਼ਾਰ ਰੁਪਏ ਦੀ ਲੁੱਟ ਕਰਨ ਵਾਲੇ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਲੁਟੇਰਾ ਗਿਰੋਹ ਹੁਣ ਤੱਕ ਲੁੱਟ ਦੀ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਗੋਇੰਦਵਾਲ ਸਾਹਿਬ ਰੋਡ ਅਲਾਵਲਪੁਰ ਵਿਖੇ ਦੋ ਮੋਟਰਸਾਈਕਲਾਂ ਉੱਤੇ ਸਵਾਰ ਹੋ ਕੇ ਆਏ ਚਾਰ ਅਣਪਛਾਤੇ ਨੌਜਵਾਨਾਂ ਪਿਸਤੌਲ ਦਾ ਡਰ ਦਿਖਾ ਕੇ 1 ਲੱਖ 60 ਹਜਾਰ ਰੁਪਏ ਦੀ ਲੁੱਟ ਕੀਤੀ ਸੀ। ਪੁਲਿਸ ਨੇ ਇੱਕ ਨੌਜਵਾਨ ਗੁਰਵਿੰਦਰ ਸਿੰਘ ਉਰਫ ਗੁਰੀ ਪੁੱਤਰ ਜਸਵਿੰਦਰ ਸਿੰਘ ਵਾਸੀ ਬੁੱਘੇ ਥਾਣਾ ਸਦਰ ਤਰਨ ਤਾਰਨ ਹਾਲ ਵਾਸੀ ਗੋਇੰਦਵਾਲ ਬਾਈਪਾਸ ਤਰਨ ਤਾਰਨ ਨੂੰ ਗ੍ਰਿਫਤਾਰ ਕੀਤਾ ਹੈ।

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.