ਗਨ ਪੁਆਇੰਟ ਉੱਤੇ ਗੱਡੀ ਖੋਹਣ ਵਾਲੇ ਤਿੰਨ ਮੁਲਜ਼ਮ ਪੁਲਿਸ ਅੜਿੱਕੇ

By

Published : Nov 8, 2022, 4:30 PM IST

Updated : Feb 3, 2023, 8:31 PM IST

thumbnail

ਬਠਿੰਡਾ ਵਿੱਚ ਸੀਆਈਏ ਸਟਾਫ ਦੀ ਪੁਲਿਸ ਨੇ ਡੱਬਵਾਲੀ ਤੋਂ ਗਨ ਪੁਆਇੰਟ ਉੱਤੇ ਗੱਡੀ ਖੋਹਣ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮੁਲਜ਼ਮਾਂ ਕੋਲੋ ਹਥਿਆਰ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਮਾਮਲੇ ਵਿੱਚ ਮੁਲਜ਼ਮ ਮਨਪ੍ਰੀਤ ਸਿੰਘ ਕਾਲੀ ਜੋਕਿ ਗੈਂਗਸਟਰ ਗੋਬਿੰਦਾ ਦਾ ਸਾਥੀ ਹੈ ਅਤੇ ਗੈਂਗਸਟਰ ਗੋਬਿੰਦਾ ਲਾਰੈਂਸ ਬਿਸ਼ਨੋਈ ਗੈਂਗ ਦਾ ਮੁੱਖ ਮੁਲਜ਼ਮ ਹੈ। ਮਾਮਲੇ ਸਬੰਧੀ ਡੀਐੱਸਪੀ ਦਵਿੰਦਰ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ਼ ਵਨ ਦੀ ਪੁਲਿਸ ਟੀਮ ਨੇ ਥਾਣਾ ਪੁਰਾਣਾ ਨੇੜੇ ਚੈਕਿੰਗ ਦੌਰਾਨ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਇੱਕ ਨਾਜਾਇਜ਼ ਅਸਲਾ ਬਰਾਮਦ ਹੋਇਆ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨਾਂ ਮੁਲਜ਼ਮਾਂ ਅਰਸ਼ਦੀਪ ਸਿੰਘ, ਮਨਪ੍ਰੀਤ ਸਿੰਘ ਕਾਲੀ ਅਤੇ ਸੁਰਿੰਦਰ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਖ਼ਿਲਾਫ਼ ਥਾਣਾ ਕੋਤਵਾਲੀ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

Last Updated : Feb 3, 2023, 8:31 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.