ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਦਰਬਾਰ ਸਾਹਿਬ ਹੋਏ ਨਤਮਸਤਕ

By

Published : Feb 1, 2022, 10:20 AM IST

thumbnail

ਅੰਮ੍ਰਿਤਸਰ: ਪੰਜਾਬੀ ਮਸ਼ਹੂਰ ਗਾਇਕ ਜੈਜ਼ੀ ਬੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨਾਲ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਦੌਰਾਨ ਗਾਇਕ ਜੈਜ਼ੀ ਬੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਅਜਿਹਾ ਦਰ ਹੈ ਜਿੱਥੇ ਹਰ ਇੱਕ ਨੂੰ ਹਰ ਰਹਿਮਤ ਮਿਲਦੀ ਹੈ। ਗੱਲ ਕੀਤੀ ਜਾਵੇ ਪੰਜਾਬੀ ਗਾਇਕ ਜੈਜ਼ੀ ਬੀ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਦੇ ਗੀਤਾਂ ਨੂੰ ਲੋਕਾਂ ਵੱਲੋਂ ਅੱਜ ਵੀ ਉਸੇ ਤਰ੍ਹਾਂ ਹੀ ਪਸੰਦ ਕੀਤਾ ਜਾਂਦਾ ਹੈ ਜਿਵੇਂ 90 ਦੇ ਦਹਾਕੇ ਚ ਪਸੰਦ ਕੀਤਾ ਜਾਂਦਾ ਰਿਹਾ ਹੈ। ਨਾਲ ਹੀ ਸੋਸ਼ਲ ਮੀਡੀਆ ਤੇ ਵੀ ਜੈਜ਼ੀ ਬੀ ਕਾਫੀ ਐਕਟਿਵ ਰਹਿੰਦੇ ਹਨ। ਜੈਜ਼ੀ ਬੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 1993 ’ਚ ਘੁੱਗੀਆਂ ਦਾ ਜੋੜੇ ਦੇ ਨਾਲ ਕੀਤੀ ਸੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.