6 ਮਹੀਨਿਆਂ ’ਚ ਪੰਜਾਬ ਚੋਂ ਕਰਾਂਗੇ ਚਿੱਟਾ ਖਤਮ- ਸਪੀਕਰ ਕੁਲਤਾਰ ਸੰਧਵਾਂ

By

Published : Mar 24, 2022, 9:48 PM IST

Updated : Feb 3, 2023, 8:20 PM IST

thumbnail

ਫਰੀਦਕੋਟ: ਪੰਜਾਬ ਵਿਧਾਨ ਸਭਾ ਦੇ ਨਵ ਨਿਯੁਕਤ ਸਪੀਕਰ ਕੁਲਤਾਰ ਸਿੰਘ ਸੰਧਵਾ ਦਾ ਆਪਣੇ ਹਲਕੇ ਕੋਟਕਪੂਰਾ , ਚੰਦਬਾਜਾ ਵਿਖੇ ਪਹੁੰਚਣ ’ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ, ਪਾਰਟੀ ਵਰਕਰਾਂ ਵੱਲੋਂ ਭਰਵਾਂ ਸਵਾਗਤ (Speaker Kultar Singh Sandhwan welcomed on his arrival at Faridkot) ਕੀਤਾ ਗਿਆ ਤੇ ਉਨ੍ਹਾਂ ਨੂੰ ਸਪੀਕਰ ਬਣਨ ’ਤੇ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸੰਧਵਾ ਨੇ ਕਿਹਾ ਕਿ ਉਹ ਆਪਣੇ ਹਲਕੇ ਕੋਟਕਪੂਰਾ ਦੇ ਵੋਟਰਾਂ ਦਾ ਹਮੇਸ਼ਾ ਰਿਣੀ ਰਹਿਣਗੇ ਜਿੰਨ੍ਹਾਂ ਨੇ ਉਨ੍ਹਾਂ ਨੂੰ ਦੂਜੀ ਵਾਰ ਭਾਰੀ ਬਹੁਮਤ ਨਾਲ ਜਿੱਤਾ ਕੇ ਪੰਜਾਬ ਵਿਧਾਨ ਸਭਾ ਵਿੱਚ ਭੇਜਿਆ। ਉਨ੍ਹਾਂ ਆਪਣੀ ਸਪੀਕਰ ਵਜੋਂ ਨਿਯੁਕਤੀ ਲਈ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਵੀ ਧੰਨਵਾਦ ਕੀਤਾ। ਸੰਧਵਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਦੀ ਤਰੱਕੀ ਤੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਤੇ ਰਾਜ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਛੇ ਮਹੀਨਿਆਂ ਵਿਚ ਪੰਜਾਬ ਵਿੱਚੋਂ ਚਿੱਟਾ ਹਰ ਹਾਲਤ ਵਿੱਚ ਖ਼ਤਮ ਕੀਤਾ ਜਾਵੇਗਾ। ਸਰਕਾਰ ਦਾ ਪਹਿਲਾ ਮਕਸਦ ਨਸ਼ਿਆਂ ਦਾ ਖ਼ਾਤਮਾ, ਸਿਹਤ ਤੇ ਸਿੱਖਿਆ ਸਹੂਲਤਾਂ ਦਾ ਵਿਸਥਾਰ ਕਰਨਾ ਹੈ ਤਾਂ ਜੋ ਹਰ ਨਾਗਰਿਕ ਨੂੰ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

Last Updated : Feb 3, 2023, 8:20 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.