ਦਿੱਲੀ ਧਰਨੇ 'ਚ ਜਾ ਰਹੇ 16 ਸਾਲਾ ਨੌਜਵਾਨ ਦੀ ਮੌਤ

By

Published : Dec 17, 2020, 8:08 PM IST

thumbnail

ਹੁਸ਼ਿਆਰਪੁਰ: ਕਿਸਾਨੀ ਅੰਦੋਲਨ ਨੂੰ ਚੱਲਦਿਆਂ ਭਾਵੇਂ ਕਾਫ਼ੀ ਸਮਾਂ ਬੀਤ ਚੁੱਕਾ ਹੈ ਪਰ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਸਹੀ ਦੱਸ ਰਹੀ ਹੈ। ਕਿਸਾਨ ਜਥੇਬੰਦੀਆਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਬਿਨਾਂ ਪਿੱਛੇ ਹਟਣ ਨੂੰ ਤਿਆਰ ਨਹੀਂ, ਹੁਣ ਇਸ ਕਿਸਾਨ ਅੰਦੋਲਨ 'ਚ ਕੀਮਤੀ ਜਾਨਾਂ ਵੀ ਜਾ ਰਹੀਆਂ ਹਨ। ਦਿੱਲੀ ਵਿਖੇ ਕਿਸਾਨ ਅੰਦੋਲਨ 'ਚ ਸ਼ਾਮਿਲ ਹੋਣ ਜਾ ਰਹੇ ਗੜ੍ਹਸ਼ੰਕਰ ਨੇੜਲੇ ਪਿੰਡ ਠਾਣਾ ਦੇ 16 ਸਾਲਾ ਨੌਜਵਾਨ ਗੁਰਜਿੰਦਰ ਸਿੰਘ ਜੋ 10ਵੀਂ ਜਮਾਤ ਦਾ ਵਿਦਿਆਰਥੀ ਹੈ, ਦੀ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਗੁਰਜਿੰਦਰ ਸਿੰਘ ਦੀ ਮੌਤ ਦੀ ਖ਼ਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.