VIDEO: ਕੀ ਅਸਲ ਵਿੱਚ ਕੇਂਦਰ ਵੱਲੋਂ 8 ਸਿੱਖ ਬੰਦੀਆਂ ਨੂੰ ਰਿਹਾਅ ਕਰ ਦਿੱਤਾ ਗਿਐ?

By

Published : Nov 16, 2019, 3:34 PM IST

thumbnail

ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 8 ਸਿੱਖ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਹੈ। ਇਹ ਸਾਰੇ ਸਿੱਖ ਕੈਦੀਆਂ ਨੂੰ ਪੰਜਾਬ ਵਿੱਚ ਕਾਲੇ ਦੌਰ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਸੀ ਜੋ ਕਿ ਵੱਖ-ਵੱਖ ਮਾਮਲਿਆਂ ਵਿੱਚ ਸਜ਼ਾ ਭੁਗਤ ਰਹੇ ਸਨ। ਇਸੇ ਮਾਮਲੇ ਨੂੰ ਲੈ ਕੇ ਈਟੀਵੀ ਭਾਰਤ ਦੇ ਬਿਊਰੋ ਚੀਫ਼ ਨਾਲ ਵਿਸ਼ੇਸ਼ ਚਰਚਾ ਕੀਤੇ। ਇਸ ਵਾਰਤਾਲਾਪ ਦੇ ਵਿੱਚ ਸਿੱਖ ਬੰਦੀਆਂ ਦੀ ਰਿਹਾਈ ਨੂੰ ਲੈ ਕੇ ਚਰਚਾ ਕੀਤੀ ਗਈ। ਤੂਸੀਂ ਵੀ ਵੇਖੋ ਸਾਡੀ ਇਹ ਵਿਸ਼ੇਸ਼ ਗੱਲਬਾਤ। ਇਨ੍ਹਾਂ ਸਿੱਖ ਕੈਦੀਆਂ ਵਿੱਚ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ, ਲਾਲਾ ਸਿੰਘ, ਗੁਰਦੀਪ ਸਿੰਘ ਖੇੜਾ, ਬਲਬੀਰ ਸਿੰਘ, ਨੰਦ ਸਿੰਘ, ਹਰਜਿੰਦਰ ਸਿੰਘ ਉਰਫ਼ ਕਾਲੀ, ਵਰਿਆਮ ਸਿੰਘ ਉਰਫ ਗਿਆਨੀ ਤੇ ਸੁਬੇਗ ਸਿੰਘ ਨੂੰ ਰਿਹਾਅ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪ੍ਰੋਫੈਸਰ ਭੁੱਲਰ ਨੂੰ ਦਿੱਲੀ ਵਿੱਚ 1993 ਵਿੱਚ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਅਦਾਲਤ ਵੱਲੋਂ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਗਈ ਸੀ। ਕਾਫੀ ਜੱਦੋ-ਜਹਿਦ ਮਗਰੋਂ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਦੱਸ ਦਈਏ ਕਿ ਬੀਤੇ ਦਿਨ ਹੀ ਕੇਂਦਰ ਸਰਕਾਰ ਨੇ ਸਜ਼ਾ ਮੁਆਫੀ ਵਾਲੇ ਸਿੱਖ ਕੈਦੀਆਂ ਦੀ ਰਿਪੋਰਟ ਜਾਰੀ ਕੀਤੀ ਸੀ। ਕੇਂਦਰ ਨੇ 8 ਸਿੱਖ ਕੈਦੀਆਂ ਵਿੱਚੋਂ 4 ਦੇ ਨਾਂਅ ਪੰਜਾਬ ਸਰਕਾਰ ਨੂੰ ਭੇਜੇ ਸਨ ਜਿਨ੍ਹਾਂ ਵਿੱਚ ਦਵਿੰਦਰਪਾਲ ਭੁੱਲਰ ਦਾ ਨਾਂਅ ਵੀ ਸ਼ਾਮਲ ਸੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.