ਬੀਐੱਡ ਅਧਿਆਪਕ ਯੂਨੀਅਨ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਜਾਰੀ
![ETV Thumbnail thumbnail](https://etvbharatimages.akamaized.net/etvbharat/prod-images/320-214-4699232-thumbnail-3x2-fazilkaaaa.jpg)
ਜਲਾਲਾਬਾਦ ਵਿੱਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਤੇ ਉੱਥੇ ਹੀ ਈਟੀਟੀ-ਟੈੱਟ ਪਾਸ ਬੀ ਐੱਡ ਅਧਿਆਪਕ ਯੂਨੀਅਨ ਵੱਲੋਂ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਨਾਲ ਹੀ ਬੁੱਧਵਾਰ ਨੂੰ ਜਲਾਲਾਬਾਦ ਦੇ ਬਾਜ਼ਾਰਾਂ ਵਿੱਚ ਕਾਂਗਰਸ ਦੀਆਂ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਈਟੀਟੀ-ਟੈੱਟ ਪਾਸ ਬੀਐੱਡ ਅਧਿਆਪਕ ਯੂਨੀਅਨ ਦੇ ਸਟੇਟ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕਾਂਗਰਸ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਚੋਣਾਂ ਦੌਰਾਨ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ, ਤੇ ਸਰਕਾਰੀ ਸਕੂਲਾਂ ਵਿੱਚ ਅਧਿਆਪਕ ਨਾ ਹੋਣ ਕਰਕੇ ਸਕੂਲਾਂ ਨੂੰ ਤਾਲੇ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵਿੱਚ ਸਾਰੀਆਂ ਯੋਗਤਾਵਾਂ ਹੋਣ ਦੇ ਬਾਵਜੂਦ ਵੀ ਸਰਕਾਰ ਉਨ੍ਹਾਂ ਨੂੰ ਨੌਕਰੀ ਨਹੀਂ ਦੇ ਰਹੀ ਜਿਸ ਦੇ ਰੋਸ ਵਜੋਂ ਕਾਂਗਰਸ ਦੀਆਂ ਗ਼ਲਤ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਜਲਾਲਾਬਾਦ ਚੋਣਾਂ 'ਚ ਉਹ ਘਰ-ਘਰ ਤੇ ਪਿੰਡ-ਪਿੰਡ ਜਾ ਕੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣਗੇ ਤੇ ਲੋਕਾਂ ਨੂੰ ਕਾਂਗਰਸ ਦੇ ਹੱਕ ਵਿੱਚ ਵੋਟ ਨਾ ਪਾਉਣ ਦੀ ਅਪੀਲ ਕਰਨਗੇ।