ਸ਼ਹੀਦ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਕੈਂਡਲ ਮਾਰਚ

By

Published : Oct 5, 2021, 5:05 PM IST

thumbnail

ਕਪੂਰਥਲਾ: ਖੇਤੀ ਕਾਨੂੰਨਾਂ (Agricultural laws) ਦਾ ਵਿਰੋਧ ਕਰ ਰਹੇ ਕਿਸਾਨਾਂ (farmers) ਨੂੰ ਕਾਰ ਨਾਲ ਕੁਚਲਣ ਵਾਲੇ ਕੇਂਦਰੀ ਮੰਤਰੀ (Union Minister) ਦੇ ਪੁੱਤਰ ਦੀ ਪੂਰੀ ਦੁਨੀਆਂ ਵਿੱਚ ਨਿਖੇਧੀ ਹੋ ਰਹੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੋਨੀ ਦੇ ਪੁੱਤਰ ਅਸ਼ੀਸ਼ ਟੋਨੀ ਦੇ ਖ਼ਿਲਾਫ਼ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਅਕਾਲੀ ਦਲ ਨੇ ਸ਼ਾਂਤਮਈ ਢੰਗ ਨਾਲ ਕੇਂਦਰ ਸਰਕਾਰ (Central Government) 'ਤੇ ਘਟਨਾ ਨੂੰ ਅੰਜਾਮ ਦੇਣ ਵਾਲਿਆ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ। ਇਸ ਮੌਕੇ ਬੋਲਦਿਆਂ ਅਕਾਲੀ ਆਗੂਆਂ ਨੇ ਜਿੱਥੇ ਇਸ ਘਟਨਾ ਨੂੰ ਨਿੰਦਣਯੋਗ ਦੱਸਿਆ, ਉੱਥੇ ਹੀ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਦੋਸ਼ੀਆ ‘ਤੇ 302 ਧਾਰਾ ਅਧੀਨ ਮਾਮਲਾ ਦਰਜ਼ ਕਰਕੇ ਜਲਦ ਤੋ ਜਲਦ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.