ਝੋਨੇ ਦੀ ਫਸਲ ਨੂੰ ਲੈ ਕੇ 2 ਧਿਰਾਂ ਵਿਚਕਾਰ ਹੋਈ ਲੜਾਈ, 4 ਵਿਅਕਤੀ ਜ਼ਖ਼ਮੀ

By

Published : Jun 19, 2020, 4:45 PM IST

thumbnail

ਅੰਮ੍ਰਿਤਸਰ: ਸਰਹੱਦੀ ਪਿੰਡ ਰਾਏ 'ਚ ਝੋਨੇ ਦੀ ਫਸਲ ਦੀ ਬਿਜਾਈ ਕਰਦੇ ਸਮੇਂ ਦੋ ਧਿਰਾਂ ਵਿਚਕਾਰ ਲੜਾਈ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਜਿਸ 'ਚ 4 ਵਿਅਕਤੀ ਜ਼ਖ਼ਮੀ ਹੋ ਗਏ ਹਨ। ਪਹਿਲੀ ਧਿਰ ਦੇ ਦਿਲਬਾਗ ਸਿੰਘ ਨੇ ਦੱਸਿਆ ਕਿ ਉਹ ਝੋਨਾ ਲਗਾ ਰਹੇ ਸੀ ਕਿ ਦੂਜੀ ਧਿਰ ਦੇ ਵਿਅਕਤੀ ਨੇ ਗਾਰੇ ਵਾਲਾ ਪਾਣੀ ਉਨ੍ਹਾਂ ਦੇ ਝੋਨੇ ਵਲ ਭੇਜ ਦਿੱਤਾ ਜਿਸ ਤੋਂ ਬਾਅਦ ਉਨ੍ਹਾਂ ਨੇ ਹਥਿਆਰ ਨਾਲ ਹਮਲਾ ਕਰ ਦਿੱਤਾ। ਦੂਜੇ ਪਾਸੇ ਦੂਜੀ ਧਿਰ ਦੇ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਉਹ ਟਰੈਕਟਰ 'ਤੇ ਜਾ ਰਹੇ ਕਿ ਰਾਹ 'ਚ ਖੜ੍ਹਾ ਪਾਣੀ ਟਰੈਕਟਰ ਰਾਹੀਂ ਉਨ੍ਹਾਂ ਦੇ ਖੇਤਾਂ ਵੱਲ ਚਲਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਦੋਹਾਂ ਧਿਰਾਂ ਦੇ ਮਾਮਲੇ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਜਾਰੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.