ਬਠਿੰਡਾ: ਸੀਐੱਮ ਚੰਨੀ ਵੱਲੋਂ ਵੱਖ-ਵੱਖ ਪ੍ਰਾਜੈਕਟਾਂ ਦਾ ਕੀਤਾ ਜਾਵੇਗਾ ਉਦਘਾਟਨ

By

Published : Oct 15, 2021, 12:32 PM IST

thumbnail

ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab cm Charanjit Singh Channi) ਅੱਜ ਬਠਿੰਡਾ (Bathinda) ਵਿਖੇ ਪਹੁੰਚਣਗੇ। ਮਿਲੀ ਜਾਣਕਾਰੀ ਮੁਤਾਬਿਕ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ। ਦੱਸ ਦਈਏ ਕਿ ਇਸ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਸੀਐੱਮ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਸਵਾਗਤ ਦੇ ਲਈ ਮੌਕੇ ’ਤੇ ਕਈ ਕਾਂਗਰਸੀ ਮੌਜੂਦ ਹਨ। ਇੱਥੇ ਦੇ ਇਲਾਕੇ ਵਾਸੀਆਂ ਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਲਾਕੇ ਦੇ ਐਮਸੀ ਰਹੇ ਮਲਕੀਤ ਸਿੰਘ ਦਾ ਕਹਿਣਾ ਹੈ ਕਿ ਆਉਣ ਵਾਲੀਆਂ ਚੋਣਾਂ ’ਚ ਕਾਂਗਰਸ ਪਾਰਟੀ ਦੀ ਹੀ ਜਿੱਤ ਹੋਵੇਗੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.