'5 ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ'

By

Published : Jan 6, 2022, 4:25 PM IST

thumbnail

ਬਠਿੰਡਾ: ਮਲੋਟ ਦੇ ਮਿਮਿਟ ਐਕਸ਼ਨ ਕਮੇਟੀ (Mimitt Action Committee) ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Finance Minister Manpreet Singh Badal) ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ ਹੈ। ਕੜਾਕੇ ਦੀ ਪੈ ਰਹੀ ਠੰਢ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ (Protest against Punjab Government) ਕਰ ਰਹੇ ਕਾਲਜ ਦੇ ਸਟਾਫ ਨੇ ਕਿਹਾ ਕਿ ਪੰਜਾਬ ਸਰਕਾਰ (Punjab Government) ਵੱਲੋਂ ਗ੍ਰਾਂਟ ਜਾਰੀ ਨਾ ਕਰਨ ਕਰਕੇ ਉਨ੍ਹਾਂ ਨੂੰ ਪਿਛਲੇ 5 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ, ਜਿਸ ਕਾਰਨ ਉਨ੍ਹਾਂ ਨੂੰ ਆਪਣਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab Government) ਵੱਲੋਂ ਵਾਰ-ਵਾਰ ਭਰੋਸਾ ਦੇਣ ਦੇ ਬਾਵਜੂਦ ਵੀ ਉਨ੍ਹਾਂ ਦੇ ਕਾਲਜ ਦੀ 5 ਕਰੋੜਾਂ ਰੁਪਏ ਦੀ ਗ੍ਰਾਂਟ ਜਾਰੀ ਨਹੀਂ ਕੀਤੀ ਜਾ ਰਹੀ। ਜਿਸ ਕਰੇਕ ਉਨ੍ਹਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.