ਭਾਜਪਾ ਦੇ ਕੌਮੀ ਬੁਲਾਰੇ ਇਕਬਾਲ ਸਿੰਘ ਲਾਲਪੁਰਾ ਦੇ ਖਿਲਾਫ਼ ਜਥੇਦਾਰ ਨੂੰ ਕੀਤੀ ਗਈ ਸ਼ਿਕਾਇਤ

By

Published : Jan 2, 2021, 9:05 PM IST

thumbnail

ਰੂਪਨਗਰ: ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਅੱਜ ਸਥਾਨਕ ਸਿੱਖ ਸੰਗਤ ਨੇ ਭਾਜਪਾ ਦੇ ਕੌਮੀ ਬੁਲਾਰੇ ਇਕਬਾਲ ਸਿੰਘ ਲਾਲਪੁਰਾ ਦੇ ਖਿਲਾਫ਼ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੂੰ ਲਿਖਤੀ ਸ਼ਿਕਾਇਤ ਕੀਤੀ ਹੈ। ਇਕਬਾਲ ਸਿੰਘ ਲਾਲਪੁਰਾ ਇੱਕ ਧਾਰਮਿਕ ਗ੍ਰੰਥ ਨੂੰ ਪੜ੍ਹਦੇ ਨਜ਼ਰ ਆ ਰਹੇ ਹਨ, ਜਿੱਥੇ ਇਕਬਾਲ ਸਿੰਘ ਲਾਲਪੁਰਾ ਨੇ ਪੈਰਾਂ ਦੇ ਵਿੱਚ ਜੁਰਾਬਾਂ ਪਾਈਆਂ ਹਨ ਉੱਥੇ ਹੀ ਜਿੱਥੇ ਇਸ ਗ੍ਰੰਥ ਦਾ ਪ੍ਰਕਾਸ਼ ਹੋਇਆ ਹੈ। ਸਿੱਖ ਸੰਗਤ ਨੇ ਲਾਲਪੁਰਾ ਦੇ ਖ਼ਿਲਾਫ਼ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਦੇ ਵਿੱਚ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਜਥੇਦਾਰ ਨੇ ਢੁੱਕਵੀਂ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.