ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਪੰਜਾਬ ਦੇ ਰਾਜਪਾਲ 'ਤੇ ਕੀਤੇ ਸ਼ਬਦੀ ਹਮਲੇ
ਅੰਮ੍ਰਿਤਸਰ: ਕਾਂਗਰਸੀ ਵਿਧਾਇਕ ਡਾ. ਰਾਜਕੁਮਾਰ ਵੇਰਕਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਰਾਜਪਾਲ ਵੀਪੀ ਬਦਨੌਰ ਸਿੰਘ ਭਾਜਪਾ ਦੇ ਸਪੋਕਸਪਰਸਨ ਬਣ ਕੇ ਕੰਮ ਕਰ ਰਹੇ ਹਨ। ਉਹ ਬੀਜੇਪੀ ਦੇ ਇਸ਼ਾਰੇ 'ਤੇ ਪੰਜਾਬ ਸਰਕਾਰ ਨੂੰ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਾਅ ਐਂਡ ਆਡਰ ਦੀ ਸਥਿਤੀ ਬਿਲਕੁਲ ਠੀਕ ਹੈ। ਦਰਅਸਲ ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਤੇ ਪੰਜਾਬ ਪੁਲਿਸ ਦੇ ਮੁੱਖੀ ਨੂੰ ਸੂਬੇ ਵਿੱਚ ਟਾਵਰਾਂ ਦੀ ਭੰਨਤੋੜ ਨੂੰ ਲੈਕੇ ਤਲਬ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੇ ਹਾਲਾਤ ਵਿਗੜੇ ਹਨ।