ਗੁਰਦੁਆਰਾ ਨਾਨਕਸਰ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼, ਮੁਲਜ਼ਮ ਕਾਬੂ

By

Published : Jan 5, 2022, 10:03 PM IST

thumbnail

ਅੰਮ੍ਰਿਤਸਰ: ਜਸਤਰਵਾਲ ਭੱਗੂਪੁਰ ਦਾ ਗੁਰਦੁਆਰਾ ਨਾਨਕਸਰ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਮਦਮੀ ਟਕਸਾਲ ਅਜਨਾਲਾ ਦੇ ਮੁਖੀ ਭਾਈ ਅਮਰੀਕ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਚ ਗ੍ਰੰਥੀ ਸਿੰਘ ਕੁਝ ਸਮੇਂ ਲਈ ਬਾਹਰ ਗਿਆ ਅਤੇ ਦੋਸ਼ੀ ਗੁਰਦੁਆਰਾ ਸਾਹਿਬ ਦੇ ਅੰਦਰ ਆਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਚੁੱਕ ਕੇ ਨਜ਼ਦੀਕ ਮੇਜ਼ 'ਤੇ ਰੱਖ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ 2009 ਤੋਂ ਬੇਅਦਬੀਆਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦੀਆਂ ਏਜੰਸੀਆਂ ਦੀ ਸੋਚੀ ਸਮਝੀ ਸਾਜ਼ਿਸ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਨੂੰ ਨਸ਼ੇ ਦੀ ਡੋਜ਼ ਦੇ ਕੇ ਪੰਜਾਬ ਦੀ ਧਰਤੀ ਤੇ ਭੇਜਿਆ ਜਾਂਦਾ ਹੈ। ਜਦੋਂ ਗੁਰਦੁਆਰਾ ਸਾਹਿਬ ਦੇ ਅੰਦਰ ਸੇਵਾ ਕੋਈ ਸੇਵਕ ਜਾਂ ਪ੍ਰਬੰਧਕ ਮੈਂਬਰ ਨਹੀਂ ਹੁੰਦਾ ਤਾਂ ਇਹ ਇਵੇਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ। ਭਾਈ ਅਮਰੀਕ ਸਿੰਘ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਪਹਿਰੇਦਾਰੀ ਚੌਕਸੀ ਨਾਲ ਕਰਨੀ ਚਾਹੀਦੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.