ਅਧਿਆਪਕਾਂ ਨਾਲ ਮੁਲਾਕਾਤ ਦੌਰਾਨ ਕੇਜਰੀਵਾਲ ਨੇ ਕੀਤਾ ਵੱਡਾ ਐਲਾਨ

By

Published : Nov 27, 2021, 4:30 PM IST

thumbnail

ਮੁਹਾਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅੱਜ ਮੁਹਾਲੀ ਵਿਖੇ ਧਰਨੇ 'ਤੇ ਬੈਠੇ ਅਤੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਅਧਿਆਪਕਾਂ ਦੇ ਸਮਰਥਨ ਲਈ ਉਚੇਚੇ ਤੌਰ 'ਤੇ ਦਿੱਲੀ ਤੋਂ ਮੁਹਾਲੀ ਪਹੁੰਚੇ। ਉਨ੍ਹਾਂ ਨੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਦੀ ਸਰਕਾਰ ਬਣਨ ਉਪਰੰਤ ਪੰਜਾਬ ਦੇ ਸਾਰੇ ਅਧਿਆਪਕਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਪਿਛਲੇ 45 ਦਿਨਾਂ ਤੋਂ ਪਾਣੀ ਦੀ ਟੈਂਕੀ ਉੱਤੇ ਚੜ੍ਹੀ ਸਿੰਮੀ ਸ਼ਰਮਾ ਨਾਂ ਦੀ ਅਧਿਆਪਕ ਨਾਲ ਸੰਵਾਦ ਕਰਦਿਆ ਕਿਹਾ ਕਿ ਦਿੱਲੀ ਵਿੱਚ ਸਿੱਖਿਆ ਦਾ ਪੱਧਰ ਬਹੁਤ ਉੱਚਾ ਹੋ ਗਿਆ ਹੈ, ਇਹ ਸਭ ਅਧਿਆਪਕਾਂ ਦੀ ਮਿਹਨਤ ਸਦਕਾ ਹੀ ਹੋਇਆ ਹੈ। ਅਸੀਂ ਤਾਂ ਕੇਵਲ ਅਧਿਆਪਕਾਂ ਨੂੰ ਸੁਵਿਧਾਵਾਂ ਹੀ ਮੁਹੱਈਆਂ ਕਰਵਾਈਆਂ ਹਨ। ਇਸਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਉੱਤੇ ਵਿਅੰਗ ਕਰਦੇ ਹੋਏ ਕਿਹਾ ਕਿ ਬੜ੍ਹੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਪੰਜਾਬ ਸਰਕਾਰ ਅਧਿਆਪਕਾਂ ਨੂੰ ਪਾਣੀ ਦੀ ਟੈਂਕੀ ਉੱਤੇ ਭੇਜਦੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.