ETV ਭਾਰਤ ਨਾਲ ਵਿਸ਼ੇਸ਼ ਗੱਲਬਾਤ: ਪ੍ਰਗਟ ਕੀਤੇ ਆਪਣੇ ਵਿਚਾਰਾਂ 'ਤੇ ਥੰਮ ਵਾਂਗ ਖੜ੍ਹੇ ਨੇ ਪਰਗਟ ਸਿੰਘ
ਬੀਤੇ ਦਿਨੀਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਸਰਕਾਰ ਵੱਲੋਂ ਚੋਣਾਂ ਵੇਲੇ ਕੀਤੇ ਵਾਅਦਿਆਂ ਸਬੰਧੀ ਇੱਕ ਚਿੱਠੀ ਲਿਖੀ ਸੀ। ਇਸ ਵਿੱਚ ਉਨ੍ਹਾਂ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ, ਰੇਤ ਮਾਫ਼ੀਆ, ਸ਼ਰਾਬ ਬੰਦੀ, ਬਿਜਲੀ ਦੇ ਬਿੱਲ ਅਤੇ ਹੋਰ ਕਈ ਮੁੱਦੀਆਂ ਬਾਰੇ ਲਿਖਤੀ ਤੌਰ 'ਤੇ ਸ਼ਿਕਾਇਤ ਦਿੱਤੀ ਸੀ। ਪਰਗਟ ਸਿੰਘ ਵੱਲੋਂ ਮੁੱਖ ਮੰਤਰੀ ਨੂੰ ਲਿਖੀ ਗਈ ਚਿੱਠੀ ਤੋਂ ਬਾਅਦ ਸਿਆਸਤ ਭੱਖ ਗਈ ਹੈ। ਪਰਗਟ ਸਿੰਘ ਵੱਲੋਂ ਲਿਖੀ ਗਈ ਚਿੱਠੀ ਵਿੱਚ ਚੁੱਕੇ ਗਏ ਮੁੱਦਿਆਂ ਦੀ ਕਈ ਵਿਧਾਇਕਾਂ ਨੇ ਅੰਦਰੋਂ ਹੀ ਅੰਦਰ ਹਿਮਾਇਤ ਵੀ ਕੀਤੀ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਇਕ ਪਰਗਟ ਸਿੰਘ ਦੀ ਸ਼ਿਕਾਇਤ ਨੂੰ ਗੰਭੀਰ ਰੂਪ ਵਿੱਚ ਲੈਂਦੇ ਹੋਏ ਪਰਗਟ ਸਿੰਘ ਨੂੰ ਆਪਣੇ ਘਰ ਬੁਲਾ ਕੇ ਮੁਲਾਕਾਤ ਕੀਤੀ। ਮੁਲਾਕਾਤ ਤੋਂ ਵਿਧਾਇਕ ਪਰਗਟ ਸਿੰਘ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ ਤੇ ਮੁਲਾਕਾਤ ਵਿੱਚ ਕੀਤੀ ਗਈ ਗੱਲਬਾਤ ਨੂੰ ਸਾਂਝਾ ਕੀਤਾ। ਉਨ੍ਹਾਂ ਕਿਹਾ ਮੁਲਾਕਾਤ ਵਿੱਚ ਮੁੱਖ ਮੰਤਰੀ ਵੱਲੋਂ ਸਾਰੇ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਹੈ, ਤੇ ਜਲਦ ਤੋਂ ਜਲਦ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ।