ਬਜਟ ਵਿੱਚ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹੋਇਆ ਕੋਈ ਐਲਾਨ

By

Published : Feb 1, 2020, 8:29 PM IST

thumbnail

ਕੇਂਦਰ ਸਰਕਾਰ ਦੇ ਬਜਟ ਨੂੰ ਲੈ ਕੇ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਆਪਣੀ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਬਜਟ ਨੂੰ ਪੂਰਨ ਤੌਰ 'ਤੇ ਨਕਾਰਦਿਆਂ ਕਿਹਾ ਕਿ ਕਿਸਾਨਾਂ ਦੇ ਹਿੱਤ ਵਿਚ ਬਜਟ ਵਿੱਚ ਕੋਈ ਵੀ ਐਲਾਨ ਨਹੀਂ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਇਸ ਬਜਟ ਵਿੱਚ ਵੀ ਸਰਕਾਰ ਨੇ ਕਿਸਾਨੀ ਲਈ ਕੋਈ ਰਾਹਤ ਨਹੀਂ ਦਿੱਤੀ ਤੇ ਨਾ ਹੀ ਸਵਾਮੀਨਾਥਨ ਰਿਪੋਰਟ ਦੀਆਂ ਸਿਫ਼ਾਰਸ਼ਾਂ ਲਾਗੂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਕਿਸਾਨੀ ਲਈ ਕੋਈ ਨਵੀਂ ਨੀਤੀ ਬਣਾਈ ਗਈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਹਿਲਾਂ ਕਿਹਾ ਸੀ ਕਿ ਉਹ 2017 ਦੂਜੇ ਵਿੱਚ ਸਵਾਮੀਨਾਥਨ ਰਿਪੋਰਟ ਦੀ ਸਿਫ਼ਾਰਸ਼ਾਂ ਲਾਗੂ ਕਰਨਗੇ ਪਰ 2022 ਚਿਤੌੜ ਤੋਂ ਇਹ ਲਾਰਾ ਲਾਇਆ ਪਰ ਅੱਜ ਤੱਕ ਕਿਸਾਨਾਂ ਨੂੰ ਇਸ ਸਬੰਧੀ ਕੋਈ ਰਾਹਤ ਨਹੀਂ ਮਿਲੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.