ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਘੇਰਿਆ ਵਿੱਤ ਮੰਤਰੀ ਦਾ ਦਫ਼ਤਰ

By

Published : Oct 2, 2021, 3:28 PM IST

thumbnail

ਬਠਿੰਡਾ: ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਵੱਲੋਂ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਦਫ਼ਤਰ ਦੀ ਘਿਰਾਓ ਕਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਕਦੀ ਝੋਨੇ ਦੀ ਖਰੀਦ ਨੂੰ ਲੈ ਕੇ ਤੇ ਕਦੀ ਨਰਮੇ ਦੀ ਖਰੀਦ ਨੂੰ ਲੈ ਕੇ ਤੰਗ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨ ਆਪਣਾ ਹੱਕ ਲੈਣ ਲਈ ਜੇਕਰ ਦਿੱਲੀ ਦੀਆਂ ਹੱਦਾਂ ’ਚੇ ਬੈਠੇ ਹੋਏ ਹਨ ਤਾਂ ਸਰਕਾਰ ਉਹਨਾਂ ਦੇ ਅੰਦੋਲਨ ਨੂੰ ਭੰਗ ਕਰਨ ਲਈ ਅਜਿਹੀਆ ਚਾਲਾਂ ਚੱਲ ਰਹੀ ਹੈ ਜੋ ਕਿ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.