ਫ਼ਰੀਦਕੋਟ:ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ 'ਚ ਕਿਸਾਨਾਂ ਨੇ ਜਾਮ ਕੀਤਾ ਨੈਸ਼ਨਲ ਹਾਈਵੇ 54

By

Published : Feb 6, 2021, 3:49 PM IST

thumbnail

ਫ਼ਰੀਦਕੋਟ:ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਫ਼ਰੀਦਕੋਟ ਵਿਚ ਵੀ ਕਿਸਾਨਾਂ ਨੇ ਦੁਪਿਹਰ 12 ਵਜੇ ਤੋਂ 3 ਵਜੇ ਤੱਕ ਚੱਕਾ ਜਾਮ ਕੀਤਾ। ਇਸ ਦੌਰਾਨ ਕਿਸਾਨਾਂ ਨੇ ਨੈਸ਼ਨਲ ਹਾਈਵੇ 54 ਜਾਮ ਕੀਤਾ ਤੇ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ।ਕਿਸਾਨਾਂ ਨੇ ਕੇਂਦਰ ਸਰਕਾਰ ਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਲਾਹਨਤਾਂ ਪਾਈਆਂ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰੀ ਮੰਤਰੀ ਨੂੰ ਖ਼ੁਦ ਕਿਸਾਨੀਂ ਬਾਰੇ ਕੋਈ ਜਾਣਕਾਰੀ ਨਹੀਂ ਹੈ, ਇਸ ਲਈ ਉਹ ਕਾਲੇ ਖੇਤੀ ਕਾਨੂੰਨ ਦਾ ਸਮਰਥਨ ਕਰ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਦੇ ਬੌਖਲਾਏ ਹੋਣ ਤੇ ਦੇਸ਼ 'ਚ ਕਿਸਾਨਾਂ ਪ੍ਰਤੀ ਮਾੜਾ ਵਿਵਹਾਰ ਕਰਨ ਦੀ ਨਿਖੇਧੀ ਕੀਤੀ। ਕਿਸਾਨਾਂ ਵੱਲੋਂ ਲਗਾਤਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਜਾਰੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.