ਸੁਲਤਾਨਪੁਰ ਲੋਧੀ 'ਚ ਕਿਸਾਨਾਂ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਕਿਹਾ..

By

Published : Oct 16, 2021, 4:57 PM IST

thumbnail

ਕਪੂਰਥਲਾ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨਾਂ ਵਲੋਂ ਸੁਲਤਾਨਪੁਰ ਲੋਧੀ 'ਚ ਕੇਂਦਰ ਸਰਕਾਰ ਅਤੇ ਯੋਗੀ ਸਰਕਾਰ ਦਾ ਪੁਤਲਾ ਸਾੜਿਆ ਗਿਆ। ਇਸ 'ਚ ਕਿਸਾਨਾਂ ਦਾ ਕਹਿਣਾ ਕਿ ਬੀਤੇ ਦਿਨੀਂ ਯੂ.ਪੀ ਦੇ ਲਖੀਮਪੁਰ ਖੀਰੀ 'ਚ ਭਾਜਪਾ ਮੰਤਰੀ ਦੇ ਪੁੱਤਰ ਵਲੋਂ ਕਿਸਾਨਾਂ 'ਤੇ ਗੱਡੀ ਚੜ੍ਹਾ ਕੇ ਉਨ੍ਹਾਂ ਨੂੰ ਦਰੜ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਸਜਾ ਹੋਣੀ ਚਾਹੀਦੀ ਹੈ ਅਤੇ ਮ੍ਰਿਤਕਾਂ ਦੇ ਵਾਰਿਸਾਂ ਨੂੰ ਰਾਹਤ ਦੇਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਇਸ ਤਰ੍ਹਾਂ ਹੀ ਜਾਰੀ ਰਹੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.