ਅਮਰਕੋਟ ਵਿਖੇ ਕਿਸਾਨਾਂ ਨੇ ਕੀਤੀ ਮਹਾਂ ਰੈਲੀ

By

Published : Sep 17, 2021, 8:39 AM IST

thumbnail

ਤਰਨਤਾਰਨ: ਅਮਰਕੋਟ ( Amarkot) ਵਿਖੇ ਕਿਸਾਨ ਮਜ਼ਦੂਰ ਏਕਤਾ ਵੱਲੋਂ ਕਿਸਾਨਾਂ ਦੀ ਮਹਾਂ ਰੈਲੀ ਕੀਤੀ ਗਈ। ਜਿਸ ਵਿੱਚ ਹਜ਼ਾਰਾਂ ਦੀ ਤਦਾਦ ਵਿੱਚ ਲੋਕਾਂ ਨੇ ਹਿੱਸਾ ਲਿਆ। ਇਸ ਉਪਰੰਤ ਰੈਲੀ ਨੂੰ ਸੰਬੋਧਨ ਕਰਦੇ ਹੋਏ ਗੁਰਨਾਮ ਸਿੰਘ ਚੜੂਨੀ (Gurnam Singh Chaduni) ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ। ਪਰ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕਿਸਾਨਾਂ ਤੇ ਲਾਠੀਚਾਰਜ ਕਰਵਾ ਰਹੀ ਹੈ। ਪਰ ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਬਿਨਾਂ ਨਹੀਂ ਉੱਠਣਗੇ। ਇਸ ਦੌਰਾਨ ਗੱਲਬਾਤ ਕਰਦਿਆਂ ਲੱਖਾ ਸਿਧਾਣਾ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਵੱਲੋਂ ਅੱਜ ਮਾਝੇ ਦੀ ਦਾਣਾ ਮੰਡੀ ਅਮਰਕੋਟ ਵਿਖੇ ਕਿਸਾਨਾਂ ਦੇ ਹੱਕ ਵਿੱਚ ਨਾਅਰਾ ਮਾਰਿਆ ਹੈ। ਉਨ੍ਹਾਂ ਨੇ ਕਿਸਾਨਾਂ 'ਤੇ ਹਰਿਆਣਾ (Haryana) ਵਿਖੇ ਹੋਏ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਖੱਟਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਵੀ ਜਾਣੂ ਕਰਵਾਇਆ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.