ਤਰਨਤਾਰਨ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ, ਮੁਫਤ 'ਚ ਵੰਡੇ ਮਾਸਕ

By

Published : Jun 21, 2020, 12:32 AM IST

thumbnail

ਤਰਨ ਤਾਰਨ: ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਘਰਾਂ ਵਿੱਚ ਹੀ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਉੱਥੇ ਹੀ ਤਰਨ ਤਾਰਨ ਵਿਖੇ ਥਾਣਾ ਕੱਚਾ ਪੱਕਾ ਪੁਲਿਸ ਨੇ ਫਲੈਗ ਮਾਰਚ ਕਰਦੇ ਹੋਏ ਲੋਕਾਂ ਨੂੰ ਮੁਫ਼ਤ ਵਿੱਚ ਮਾਸਕ ਵੰਡੇ ਅਤੇ ਜਾਗਰੂਕ ਕੀਤਾ। ਇਸ ਮੌਕੇ ਗੱਲਬਾਤ ਕਰਦੇ ਹੋਏ ਐਸਐਚਓ ਬਲਵਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਰਹਿਣ ਤਾਂ ਜੋ ਉਹ ਕਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਦੇ ਪ੍ਰਕੋਪ ਤੋਂ ਬਚ ਸਕਣ। ਉਨ੍ਹਾਂ ਨੇ ਕਿਹਾ ਕਿ ਲੋਕ ਸਿਰਫ਼ ਜ਼ਰੂਰੀ ਕੰਮ ਲਈ ਹੀ ਘਰਾਂ ਤੋਂ ਬਾਹਰ ਨਿਕਲਣ ਅਤੇ ਬਾਹਰ ਆਉਂਦੇ ਸਮੇਂ ਉਹ ਆਪਣੇ ਮੂੰਹ 'ਤੇ ਫੇਸ ਮਾਸਕ ਜ਼ਰੂਰ ਪਾ ਕੇ ਆਉਣ। ਐਸਐਚਓ ਨੇ ਵਾਹਨ ਚਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਆਪਣੇ ਮੂੰਹ 'ਤੇ ਮਾਸਕ ਪਾ ਕੇ ਰੱਖਣ, ਜੇ ਉਹ ਕਾਨੂੰਨ ਦੀ ਪਾਲਣਾ ਨਹੀਂ ਕਰਦੇ ਤਾਂ ਉਨ੍ਹਾਂ ਦਾ ਮੌਕੇ 'ਤੇ ਹੀ ਚਲਾਨ ਕੀਤਾ ਜਾਵੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.