ਸੁਜਾਨਪੁਰ ਕਮਿਊਨਿਟੀ ਹੈਲਥ ਸੈਂਟਰ 'ਚ ਡਾਕਟਰਾਂ ਦੀ ਘਾਟ, ਸਥਾਨਕ ਵਾਸੀ ਪਰੇਸ਼ਾਨ

By

Published : Dec 25, 2020, 7:34 AM IST

thumbnail

ਪਠਾਨਕੋਟ: ਸੂਬਾ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੇ ਲਈ ਹਰ ਇੱਕ ਸਿਹਤ ਸੁਵਿਧਾ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਜੇ ਜ਼ਮੀਨੀ ਹਕੀਕਤ ਦੇਖੀਏ ਤਾਂ ਇਹ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ। ਅਜਿਹਾ ਹੀ ਕੁਝ ਦੇਖਣ ਨੂੰ ਮਿਲਿਆ ਹੈ ਸੁਜਾਨਪੁਰ ਕਮਿਊਨਿਟੀ ਹੈਲਥ ਸੈਂਟਰ 'ਚ ਜਿੱਥੇ ਕਿ ਮਰੀਜ਼ਾਂ ਦੇ ਲਈ 30 ਬੈੱਡ ਦਾ ਹੈਲਥ ਸੈਂਟਰ ਤਾਂ ਬਣਾ ਦਿੱਤਾ ਗਿਆ, ਪਰ ਸਰਕਾਰ ਇੱਥੇ ਡਾਕਟਰ ਦੇਣਾ ਭੁੱਲ ਗਈ ਹੈ। ਪਿਛਲੇ ਇੱਕ ਸਾਲ ਤੋਂ ਇਸ ਹਸਪਤਾਲ ਵਿੱਚ ਡਾਕਟਰਾਂ ਦੀ ਕਮੀ ਹੈ ਅਤੇ ਜੋ ਪਹਿਲੇ ਡਾਕਟਰ ਇੱਥੇ ਤਾਇਨਾਤ ਸਨ। ਉਨ੍ਹਾਂ ਨੂੰ ਬਦਲ ਕੇ ਸਿਵਲ ਹਸਪਤਾਲ ਪਠਾਨਕੋਟ ਵਿੱਚ ਤੈਨਾਤ ਕਰ ਦਿੱਤਾ ਹੈ, ਜਿਸ ਕਾਰਨ ਸਥਾਨਕ ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਦੇ ਲਈ ਪ੍ਰਾਈਵੇਟ ਹਸਪਤਾਲ ਦਾ ਰੁੱਖ ਕਰਨਾ ਪੈ ਰਿਹਾ ਹੈ ਅਤੇ ਜ਼ਿਆਦਾ ਪੈਸੇ ਖਰਚ ਕਰਨੇ ਪੈ ਰਹੇ ਹਨ। ਸਿਵਲ ਸਰਜਨ ਜੁਗਲ ਕਿਸ਼ੋਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਡਾਕਟਰਾਂ ਨੂੰ ਪਠਾਨਕੋਟ ਸਰਕਾਰੀ ਹਸਪਤਾਲ ਵਿੱਚ ਤੈਨਾਤ ਕੀਤਾ ਗਿਆ ਸੀ ਅਤੇ ਹੁਣ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਨਵੇਂ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.