ਗੁਰਦਾਸਪੁਰ 'ਚ ਮਲਟੀ ਪਰਪਜ਼ ਹੈਲਥ ਵਰਕਰਾਂ ਨੇ ਕੋਰੋਨਾ ਵੈਕਸੀਨ ਦਾ ਕੀਤਾ ਬਾਈਕਾਟ
ਗੁਰਦਾਸਪੁਰ:16 ਜਨਵਰੀ ਤੋਂ ਦੇਸ਼ ਭਰ 'ਚ ਕੋਵਿਡ-19 ਟੀਕਾਕਰਨ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਦੌਰਾਨ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹੈਲਥ ਵਰਕਰਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਗਈ। ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਮਲਟੀ ਪਰਪਜ਼ ਹੈਲਥ ਵਰਕਰਾਂ ਨੇ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਆਪਣੀਆਂ ਮੰਗਾਂ ਸਬੰਧੀ ਸਿਵਲ ਸਰਜਨ ਨੂੰ ਮੰਗ ਪੱਤਰ ਵੀ ਸੌਂਪਿਆ। ਪ੍ਰਦਰਸ਼ਨਕਾਰੀ ਨੇ ਮੰਗ ਕੀਤੀ ਕਿ ਕੋਰੋਨਾ ਕਾਲ 'ਚ ਕੰਮ ਕਰਨ ਵਾਲੇ ਕਰਮਚਾਰੀਆਂ ਦਾ ਪ੍ਰਵੀਜ਼ਨਲ ਪੀਰੀਅਡ ਘੱਟਾ ਕੇ ਦੋ ਸਾਲ ਕੀਤਾ ਜਾਵੇ ਤੇ ਤਨਖਾਹਾਂ ਵਧਾਈਆਂ ਜਾਣ। ਇਸ ਤੋਂ ਇਲਾਵਾ ਉਨ੍ਹਾਂ ਕੋਰੋਨਾ ਵੈਕਸੀਨ ਦਾ ਬਾਈਕਾਟ ਕਰ ਕੋਰੋਨਾ ਵੈਕਸੀਨ ਦਾ ਟੀਕਾ ਲਵਾਉਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੁੱਝ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਕੌਂਣ ਲਵੇਗਾ। ਉਨ੍ਹਾਂ ਮੰਗਾਂ ਪੂਰੀਆਂ ਨਾ ਹੋਣ ਤੱਕ ਕੋਰੋਨਾ ਵੈਕਸੀਨ ਸਬੰਧੀ ਤੇ ਹੋਰਨਾਂ ਡਿਊਟੀਆਂ ਕਰਨ ਤੋਂ ਇਨਕਾਰ ਕੀਤਾ ਹੈ।