ਪੰਜਾਬ ਸਰਕਾਰ ਦੀ ਸਮਾਰਟ ਰਾਸ਼ਨ ਕਾਰਡ ਸਕੀਮ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ
![ETV Thumbnail thumbnail](https://etvbharatimages.akamaized.net/etvbharat/prod-images/320-214-8781625-thumbnail-3x2-ldh.jpg)
ਲੁਧਿਆਣਾ: ਪੰਜਾਬ ਦੇ ਫੂਡ ਸਪਲਾਈ ਮੰਤਰੀ ਵਿਧਾਇਕ ਭਾਰਤ ਭੂਸ਼ਨ ਆਸ਼ੂ ਵੱਲੋਂ ਲੁਧਿਆਣਾ ਵਿਖੇ ਸਮਾਰਟ ਰਾਸ਼ਨ ਕਾਰਡਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਨੂੰ ਲੈ ਕੇ ਅਕਾਲੀ ਦਲ ਲੀਡਾਰਂ ਅਤੇ ਆਪ ਦੇ ਵਿਧਾਇਕਾਂ ਨੇ ਰੱਜ ਕੇ ਨਿੰਦਿਆ ਕੀਤੀ। ਦੋਹਾਂ ਪਾਰਟੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਕਾਂਗਰਸ ਵੱਡੀਆਂ-ਵੱਡੀਆਂ ਸਕੀਮਾਂ ਤਾਂ ਲੈ ਕੇ ਆਉਂਦੀ ਹੈ, ਪਰ ਉਨ੍ਹਾਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਨਹੀਂ ਕਰਦੀ।