ਇਤਿਹਾਸਕ ਗੁਰਦੁਆਰਾ ਸਾਹਿਬ ਅੱਗੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਲੋਕ ਦੁੱਖੀ

By

Published : Jan 12, 2022, 2:04 PM IST

thumbnail

ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੇ ਸਿੰਘਾਂ ਸ਼ਹੀਦਾਂ ਦੀ ਪਾਵਨ ਪਵਿੱਤਰ ਧਰਤੀ ਜਿੱਥੇ 40 ਸਿੰਘਾਂ ਨੇ ਆਪਣੀ ਸ਼ਹੀਦੀ ਦਿੱਤੀ ਸੀ ਅਤੇ ਇਹ ਜਿਨ੍ਹਾਂ ਦੀ ਯਾਦ ਵਿੱਚ ਇੱਥੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸੁਸ਼ੋਭਿਤ ਹੈ, ਇਥੇ ਹਰ ਸਾਲ 40 ਸਿੰਘਾਂ ਦੀ ਯਾਦ ਵਿੱਚ ਮਾਘ ਮਹੀਨੇ ਵਿੱਚ ਭਾਰੀ ਜੋੜ ਮੇਲਾ ਲੱਗਦਾ ਹੈ ਤੇ ਉੱਥੇ ਹੀ ਦੇਸ਼ ਵਿਦੇਸ਼ ਤੋਂ ਸ਼ਰਧਾਲੂ ਇਸ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਦੇ ਹਨ। ਪਰ ਇੱਥੇ ਦੇ ਇਤਿਹਾਸਕ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਗੇਟ ਨੰਬਰ 2 'ਤੇ ਦੁਕਾਨਦਾਰਾਂ ਅਤੇ ਇਥੋਂ ਦੇ ਰਹਿਣ ਵਾਲੇ ਲੋਕਾਂ ਨੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਦੁਕਾਨਦਾਰਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅਸੀਂ ਕਈ ਵਾਰ ਸ਼ਿਕਾਇਤਾਂ ਕੀਤੀਆਂ ਹਨ, ਪਰ ਸਾਡੀ ਕੋਈ ਵੀ ਸੁਣਵਾਈ ਨਹੀਂ ਹੋ ਰਹੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.