ਕਰਫਿਊ ਦੌਰਾਨ ਗ਼ਰੀਬ ਪਰਿਵਾਰਾਂ ਨੂੰ ਪੁਲਿਸ ਨੇ ਵੰਡਿਆ ਲੰਗਰ
ਅੰਮ੍ਰਿਤਸਰ: ਕੋਰੋਨਾ ਵਾਇਰਸ ਮਹਾਂਮਾਰੀ ਦੇ ਲਗਾਤਾਰ ਵੱਧਦੇ ਕਹਿਰ ਕਾਰਨ ਜਿੱਥੇ ਪੰਜਾਬ 'ਚ ਕਰਫਿਊ ਲੱਗਿਆ ਹੋਇਆ ਹੈ। ਉੱਥੇ ਹੀ ਗ਼ਰੀਬ ਲੋਕ ਭੁੱਖ ਨਾਲ ਬੇਹਾਲ ਹੋ ਰਹੇ ਹਨ। ਉਨ੍ਹਾਂ ਤੱਕ ਰਾਸ਼ਨ ਪਹੁੰਚਾਉਣ ਲਈ ਸਮਾਜ ਸੇਵੀ ਸੰਸਥਾਵਾਂ ਵੱਲੋਂ ਲੰਗਰ ਸੇਵਾ ਦੇ ਉਪਰਾਲੇ ਕੀਤੇ ਜਾ ਰਹੇ ਹਨ। ਅਜਿਹਾ ਹੀ ਸ਼ਲਾਘਾਯੋਗ ਉਪਰਾਲਾ ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਕੀਤਾ ਹੈ। ਉਨ੍ਹਾਂ ਨੇ ਲੋੜਵੰਦਾਂ ਨੂੰ ਘਰ-ਘਰ ਲੰਗਰ ਦੇਣ ਦੀ ਸੇਵਾ ਕੀਤੀ। ਐਸ.ਐਚ.ਓ ਅਨਿਲ ਕੁਮਾਰ ਨੇ ਦੱਸਿਆ ਕਿ ਪਹਿਲਾਂ ਉਹ ਕਿਸੇ ਸੰਸਥਾ ਰਾਹੀਂ ਲੋਕਾਂ ਤੱਕ ਲੰਗਰ ਪਹੁੰਚਾ ਰਹੇ ਸਨ ਹੁਣ ਉਨ੍ਹਾਂ ਨੇ ਆਪਣੇ ਖ਼ਰਚੇ 'ਤੇ ਲੋੜਵੰਦਾਂ ਲਈ ਲੰਗਰ ਤਿਆਰ ਕਰਕੇ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਇਹ ਲੰਗਰ ਡੋਰ ਟੂ ਡੋਰ ਲੋਕਾਂ ਨੂੰ ਦੇਣਗੇ।