ਪ੍ਰਤਾਪ ਸਿੰਘ ਬਾਜਵਾ ਨੇ ਹਲਕਾ ਕਾਦੀਆ 'ਚ ਕੀਤਾ ਚੋਣ ਪ੍ਰਚਾਰ ਤੇਜ਼
ਗੁਰਦਾਸਪੁਰ: ਹਾਈਕਮਾਂਡ ਨਾਲ ਮੀਟਿੰਗ ਕਰਨ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਹਲਕੇ ਵਿੱਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਐਲਾਨ ਕੀਤਾ ਕਿ ਉਹ ਗੁਰਦਾਸਪੁਰ ਦੇ ਹਲਕਾ ਕਾਦੀਆ ਤੋਂ ਵਿਧਾਨ ਸਭਾ ਚੋਣਾਂ ਲੜਣਗੇ, ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਪਾਰਟੀ 'ਤੇ ਬੋਲਦੇ ਹੋਏ ਕਿਹਾ ਕਿ ਮੇਰਾ ਕੈਪਟਨ ਅਮਰਿੰਦਰ ਸਿੰਘ ਨਾਲ ਮੇਰਾ ਕੋਈ ਤਲਕ ਨਹੀਂ ਹੈ ਅਤੇ ਉਸਦੀ ਪਾਰਟੀ ਕਹਿਣ ਜੋਗੀ ਨਹੀਂ ਰਹੇਗੀ। ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਹੁਤ ਵਧੀਆਂ ਕੰਮ ਕਰ ਰਹੇ ਹਨ। ਮੁੱਖ ਮੰਤਰੀ ਦਾ ਅਗਲਾ ਚਿਹਰਾ ਕੌਣ ਹੋਵੇਗਾ, ਇਹ ਹਾਈਕਮਾਂਡ ਦੇਖੇਗੀ ਅਤੇ ਅਸੀਂ ਉਹਨਾਂ ਦੇ ਨਾਲ ਹਾਂ। ਇਸ ਮੌਕੇ ਉਹਨਾਂ ਨੇ ਅਰਵਿੰਦ ਕੇਜਰੀਵਾਲ 'ਤੇ ਵੀ ਨਿਸ਼ਾਨੇ ਸਾਧੇ।