ਬਾਦਲਾਂ ਦੇ ਗੜ੍ਹ ’ਚ ਭਗਵੰਤ ਮਾਨ ਦੀ ਦਹਾੜ!

By

Published : Feb 9, 2022, 5:49 PM IST

thumbnail

ਸ੍ਰੀ ਮੁਕਤਸਰ ਸਾਹਿਬ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸਿਆਸਤ ਭਖਦੀ ਜਾ ਰਹੀ ਹੈ। ਜਿਉਂ-ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਆਮ ਆਦਮੀ ਪਾਰਟੀਆਂ ਵੱਲੋਂ ਸਿਆਸੀ ਗਰਮੀਆਂ ਨੂੰ ਵਧਾ ਦਿੱਤਾ ਗਿਆ ਹੈ। ਪੰਜਾਬ ਆਪ ਦੇ ਪ੍ਰਧਾਨ ਭਗਵੰਤ ਮਾਨ ਵੱਲੋਂ ਸੂਬੇ ਦੇ ਸਾਰੇ ਹੀ ਵਿਧਾਨਸਭਾ ਹਲਕਿਆਂ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਸ੍ਰੀ ਮੁਕਤਸਰ ਸਾਹਿਬ ਵਿੱਚ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲੰਬੀ ਤੋਂ ਗੁਰਮੀਤ ਸਿੰਘ ਖੁੱਡੀਆ ਅਤੇ ਮਲੋਟ ਤੋਂ ਡਾਕਟਰ ਬਲਜੀਤ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ। ਭਗਵੰਤ ਮਾਨ ਦੇ ਇਸ ਰੋਡ ਸ਼ੋਅ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨ ਵੀ ਸ਼ਾਮਿਲ ਹੁੰਦੇ ਵਿਖਾਈ ਦਿੱਤੇ। ਇਸਦੇ ਨਾਲ ਹੀ ਮਾਨ ਨੇ ਆਪਣੀਆਂ ਵਿਰੋਧੀ ਪਾਰਟੀਆਂ ਖਿਲਾਫ਼ ਜੰਮਕੇ ਭੜਾਸ ਕੱਢੀ ਗਈ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.