ਖੇਤੀ ਸੁਧਾਰ ਕਾਨੂੰਨ ਖਿਲਾਫ ਕਿਸਾਨਾਂ ਦੇ ਧਰਨੇ 'ਚ ਸ਼ਾਮਲ ਹੋਏ ਪੰਜਾਬੀ ਗਾਇਕ ਹਰਫ ਚੀਮਾ

By

Published : Oct 6, 2020, 8:57 AM IST

thumbnail

ਅੰਮ੍ਰਿਤਸਰ: ਖੇਤੀ ਸੁਧਾਰ ਕਾਨੂੰਨ ਦੇ ਖਿਲਾਫ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਤੇ ਰੋਸ ਰੈਲੀਆਂ ਜਾਰੀ ਹਨ। ਕਿਸਾਨਾਂ ਵੱਲੋਂ ਸਾਂਝੇ ਤੌਰ 'ਤੇ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਅਣਮਿਥੇ ਸਮੇਂ ਦਾ ਧਰਨਾ ਜਾਰੀ ਹੈ। ਵੱਡੀ ਗਿਣਤੀ 'ਚ ਕਿਸਾਨ ਇਸ ਧਰਨੇ 'ਚ ਸ਼ਾਮਲ ਹੋਏ। ਇਸ ਦੌਰਾਨ ਪੰਜਾਬੀ ਗਾਇਕ ਹਰਫ ਚੀਮਾ ਵੀ ਕਿਸਾਨਾਂ ਦੇ ਹੱਕ 'ਚ ਸਮਰਥਨ ਕਰਨ ਪਹੁੰਚੇ। ਮੀਡੀਆ ਨਾਲ ਰੁਬਰੂ ਹੁੰਦੇ ਹੋਏ ਹਰਫ ਚੀਮਾ ਨੇ ਕਿਹਾ ਕਿ ਪੰਜਾਬੀ ਗਾਇਕਾਂ ਤੇ ਫਿਲਮ ਜਗਤ ਦੇ ਲੋਕ ਕਿਸਾਨਾਂ ਦਾ ਸਮਰਥ ਕਰਦੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਹਰ ਹਾਲ 'ਚ ਇਹ ਖੇਤੀ ਸੁਧਾਰ ਕਾਨੂੰਨ ਰੱਦ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਉਹ ਖ਼ੁਦ ਕਿਸਾਨ ਪਰਿਵਾਰ ਤੋਂ ਹਨ। ਉਨ੍ਹਾਂ ਆਖਿਆ ਕਿ ਪੰਜਾਬੀ ਗਾਇਕ ਇਸ ਸੰਘਰਸ਼ ਲਈ ਕਿਸਾਨਾਂ ਦਾ ਸਮਰਥਨ ਕਰਦੇ ਰਹਿਣਗੇ। ਉਨ੍ਹਾਂ ਕਿਸਾਨਾਂ ਦੇ ਸੰਘਰਸ਼ ਨੂੰ ਨੌਜਵਾਨਾਂ ਵੱਲੋਂ ਸਮਰਥਨ ਦਿੱਤੇ ਜਾਣ ਦੀ ਸ਼ਲਾਘਾ ਕੀਤੀ। ਉਨ੍ਹਾਂ ਆਖਿਆ ਕਿ ਅੱਜ ਨੌਜਵਾਨ ਜਾਗਰੂਕ ਹਨ ਤੇ ਉਹ ਇਸ ਲੜਾਈ 'ਚ ਸ਼ਾਮਲ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.