ਐੱਸਐੱਸਪੀ ਦੀ ਅਗਵਾਈ 'ਚ ਲੋੜਵੰਦ ਔਰਤਾਂ ਨੂੰ ਵੰਡੇ ਗਏ ਸੈਨੇਟਰੀ ਪੈਡ

By

Published : Apr 30, 2020, 8:42 PM IST

thumbnail

ਸ੍ਰੀ ਫ਼ਤਿਹਗੜ੍ਹ ਸਾਹਿਬ : ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ 'ਚ ਕਰਫਿਊ ਦਾ ਸਮਾਂ ਵਧਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਲੋੜਵੰਦ ਲੋਕਾਂ ਨੂੰ ਲੋੜੀਂਦਾ ਸਾਮਾਨ ਪਹੁੰਚਾਇਆ ਜਾ ਰਿਹਾ ਹੈ। ਇਸੇ ਕੜੀ 'ਚ ਨਵੇਕਲੀ ਪਹਿਲ ਕਰਦਿਆਂ ਐੱਸਐੱਸਪੀ ਅਮਨੀਤ ਕੌਂਡਲ ਦੀ ਅਗਵਾਈ 'ਚ ਸਲਮ ਇਲਾਕਿਆਂ 'ਚ ਲੋੜਵੰਦ ਔਰਤਾਂ ਨੂੰ ਸੈਨੇਟਰੀ ਪੈਡ ਵੰਡੇ ਗਏ। ਐੱਸਐੱਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਬੱਚਣ ਲਈ ਸੁੱਰਖਿਆ ਤੇ ਸਾਫ ਸਫਾਈ ਬੇਹਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੀ ਮੱਦਦ ਨਾਲ ਗਰੀਬ ਔਰਤਾਂ ਨੂੰ ਸੈਨੇਟਰੀ ਪੈਡ ਮੁਹੱਇਆ ਕਰਵਾਏ ਜਾ ਰਹੇ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.