ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲੇ ਦੀ SGPC ਵੱਲੋਂ ਸਖ਼ਤ ਨਿੰਦਾ

By

Published : Jan 17, 2022, 9:20 PM IST

Updated : Jan 17, 2022, 10:13 PM IST

thumbnail

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਅਸਥਾਨ ’ਤੇ ਬਣੇ ਸ਼ੈੱਡ ਹੇਠ ਲੋਹੇ ਦੇ ਗਾਰਡਰ ਲੱਗੇ ਹੋਏ ਸਨ, ਜੋ ਬਦਲ ਕੇ ਸਟੀਲ ਦੇ ਲਗਾ ਦਿੱਤੇ ਗਏ ਹਨ। ਇਸੇ ਤਰ੍ਹਾਂ ਹਰਿ ਕੀ ਪਉੜੀ ਦਾ ਲੱਕੜ ਵਾਲਾ ਫਰਸ਼ ਵੀ ਤਬਦੀਲ ਕੀਤਾ ਗਿਆ ਹੈ। ਹਰਿਮੰਦਰ ਸਾਹਿਬ ਵਿਖੇ ਇਹ ਸੇਵਾ ਬਾਬਾ ਪ੍ਰਦੀਪ ਸਿੰਘ ਬੱਧਨੀ ਵਾਲਿਆਂ ਪਾਸੋਂ ਕਰਵਾਈ ਗਈ ਹੈ। ਇਸ ਸੇਵਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਦੌਰਾਨ ਉਨ੍ਹਾਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਰਾਜਸਥਾਨ ਅੰਦਰ ਇਕ ਗੂੰਗੀ ਬੋਲੀ ਮਾਸੂਮ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਦੀ ਵੀ ਨਿੰਦਾ ਕੀਤੀ।

Last Updated : Jan 17, 2022, 10:13 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.